ਜਸਵੰਤ ਜੱਸ
ਫ਼ਰੀਦਕੋਟ, 10 ਸਤੰਬਰ
ਫਰੀਦਕੋਟ ਨੇੜਲੇ ਪਿੰਡ ਰੱਤੀ ਰੋੜੀ ਵਿੱਚ ਰਾਜ਼ੀਨਾਮਾ ਕਰਵਾਉਣ ਗਏ ਦੋ ਪੁਲੀਸ ਮੁਲਾਜ਼ਮਾਂ ਦੀ ਪਿੰਡ ਵਿੱਚ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕੀਤੀ ਗਈ। ਪੁਲੀਸ ਮੁਲਾਜ਼ਮਾਂ ਦੀ ਸ਼ਿਕਾਇਤ ‘ਤੇ ਥਾਣਾ ਸਦਰ ਫਰੀਦਕੋਟ ਨੇ ਰੱਤੀਰੋੜੀ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਖਿਲਾਫ਼ ਧਾਰਾ 353, 186 ਅਤੇ 332 ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।