DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰੀ-ਜੀ ਐੱਸ ਟੀ ਵਸੂਲੀ ਲਈ 91.10 ਕਰੋੜ ਦੀਆਂ ਜਾਇਦਾਦਾਂ ਅਟੈਚ

ਯਕਮੁਸ਼ਤ ਨਿਬੇਡ਼ਾ ਸਕੀਮ ਰਾਹੀਂ 31 ਮਾਰਚ ਤੱਕ ਲਾਹਾ ਲੈ ਸਕਦੇ ਹਨ ਵਪਾਰੀ: ਚੀਮਾ

  • fb
  • twitter
  • whatsapp
  • whatsapp
Advertisement

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਵੱਲ ਬਕਾਇਆ ਪ੍ਰੀ-ਜੀ ਐੱਸ ਟੀ ਵਸੂਲੀ ਲਈ ਲਗਾਤਾਰ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਕਰ ਵਿਭਾਗ ਨੇ ਜੀ ਐੱਸ ਟੀ ਪ੍ਰਣਾਲੀ ਤੋਂ ਪਹਿਲਾਂ ਦੇ ਕਰ ਬਕਾਇਆਂ ਦੀ ਵਸੂਲੀ ਲਈ ਵੱਡੀ ਮੁਹਿੰਮ ਤਹਿਤ 91.10 ਕਰੋੜ ਰੁਪਏ ਦੀਆਂ 136 ਜਾਇਦਾਦਾਂ ਅਟੈਚ ਕੀਤੀਆਂ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਪਾਰੀਆਂ ਨੂੰ ਪੁਰਾਣੇ ਬਕਾਏ ਚੁਕਾਉਣ ਵਿੱਚ ਮਦਦ ਕਰਨ ਲਈ ਯਕਮੁਸ਼ਤ ਨਿਬੇੜਾ ਸਕੀਮ ਨੂੰ 31 ਮਾਰਚ ਤੱਕ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਲਗਾਤਾਰ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸ੍ਰੀ ਚੀਮਾ ਨੇ ਸਾਰੇ ਵਪਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਕਾਏ ਦਾ ਨਿਬੇੜਾ ਕਰਨ ਅਤੇ ਆਪਣੀਆਂ ਜਾਇਦਾਦਾਂ ਨੂੰ ਨਿਲਾਮੀ ਤੋਂ ਬਚਾਉਣ ਲਈ ਯਕਮੁਸ਼ਤ ਨਿਬੇੜਾ ਯੋਜਨਾ ਦਾ ਤੁਰੰਤ ਲਾਭ ਲੈਣ।

Advertisement
Advertisement
×