ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਮਈ
ਪੰਜਾਬ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਬਿਜਲੀ ਅਤੇ ਕੋਲਾ ਮੰਤਰੀ ਵੱਲੋਂ ਸੂਬੇ ਨੂੰ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਸਮੇਂ ਸਿਰ ਅਤੇ ਬਾਕਾਇਦਾ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ। ਇਹ ਭਰੋਸਾ ਕੇਂਦਰੀ ਬਿਜਲੀ ਅਤੇ ਗੈਰ-ਨਵਿਆਉਣਯੋਗ ਊਰਜਾ ਮੰਤਰੀ ਰਾਜ ਕੁਮਾਰ ਸਿੰਘ ਅਤੇ ਕੇਂਦਰੀ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਸਹਿ-ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਸਮੇਤ ਸੂਬਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤਾ ਗਿਆ। ਪੰਜਾਬ ਨੂੰ ਕੋਲੇ ਦੀ ਨਿਯਮਤ ਸਪਲਾਈ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਉਣ ਵਾਲੇ ਸੀਜ਼ਨ ਦੇ ਮੱਦੇਨਜ਼ਰ ਸਮੇਂ ਸਿਰ ਅਤੇ ਕੁਸ਼ਲ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੇਂਦਰ ਨੂੰ ਬੇਨਤੀ ਕੀਤੀ।