DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਲਾਜ਼ਮ ਯੂਨੀਅਨਾਂ ਦੀਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ

ਚੀਮਾ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ

  • fb
  • twitter
  • whatsapp
  • whatsapp
featured-img featured-img
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਸੌਂਪਦੇ ਹੋਏ ਯੂਨੀਅਨ ਦੇ ਆਗੂ।
Advertisement

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਸ ਮੌਕੇ ਆਈ ਈ ਏ ਟੀ ਸਪੈਸ਼ਲ ਬੀ ਐੱਡ ਪਾਸ ਐਜੂਕੇਸ਼ਨ ਯੂਨੀਅਨ ਵੱਲੋਂ ਰਾਕੇਸ਼ ਕੁਮਾਰ, ਮਨਜਿੰਦਰ ਸਿੰਘ ਅਤੇ ਜਗਰੂਪ ਕੌਰ ਨੇ ਵਿੱਤ ਮੰਤਰੀ ਨਾਲ ਮੁਲਾਕਾਤ ਕੀਤੀ। ਆਸ਼ਾ ਵਰਕਰਜ਼ ਅਤੇ ਆਸ਼ਾ ਫੈਸਿਲੀਟੇਟਰਜ਼ ਨਿਰੋਲ ਯੂਨੀਅਨ ਵੱਲੋਂ ਕਿਰਨਦੀਪ ਕੌਰ, ਜਸਵੀਰ ਕੌਰ ਤੇ ਪਵਨਪ੍ਰੀਤ ਕੌਰ ਅਤੇ ਐੱਨ ਐੱਸ ਐੱਫ ਕਿਊ ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਰਣਜੀਤ ਸਿੰਘ ਤੇ ਭੁਪਿੰਦਰ ਸਿੰਘ ਰੋਪੜ ਨੇ ਵਿੱਤ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਗੌਰਮਿੰਟ ਕਾਲਜ ਸੀਨੀਅਰ ਲੈਬ ਅਟੈਂਡੈਂਟ ਯੂਨੀਅਨ ਵੱਲੋਂ ਅੰਗਰੇਜ਼ ਸਿੰਘ, ਸੁਰਜੀਤ ਸਿੰਘ ਅਤੇ ਪੰਜਾਬ ਨੇਤਰਹੀਣ ਯੂਥ ਐਸੋਸੀਏਸ਼ਨ ਵੱਲੋਂ ਕੁਲਦੀਪ ਸਿੰਘ, ਬਜਿੰਦਰ ਸਿੰਘ ਅਤੇ ਗੁਰਪਿੰਦਰ ਕੌਰ ਨੇ ਵਿੱਤ ਮੰਤਰੀ ਮੂਹਰੇ ਅਹਿਮ ਮੰਗਾਂ ਅਤੇ ਮੁੱਦਿਆਂ ਨੂੰ ਉਠਾਇਆ।

ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਵੱਲੋਂ ਪੇਸ਼ ਕੀਤੀਆਂ ਗਈਆਂ ਮੰਗਾਂ ਅਤੇ ਮਸਲਿਆਂ ਨੂੰ ਵਿਸਥਾਰ ਨਾਲ ਸੁਣਿਆ। ਸ੍ਰੀ ਚੀਮਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਉਹ ਸਬੰਧਤ ਯੂਨੀਅਨਾਂ ਨਾਲ ਵਿਸ਼ੇਸ਼ ਮੀਟਿੰਗਾਂ ਕਰਨ ਤਾਂ ਜੋ ਉਨ੍ਹਾਂ ਦੇ ਖਾਸ ਮਸਲਿਆਂ ਦਾ ਤੇਜ਼, ਢੁਕਵਾਂ ਅਤੇ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ।

Advertisement

ਵਿੱਤ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਠੋਸ ਹੱਲ ਕੱਢਿਆ ਜਾਵੇਗਾ।

Advertisement

Advertisement
×