ਮੁਹਾਲੀ-ਚੰਡੀਗੜ੍ਹ ਹੱਦ 'ਤੇ ਪੁਲੀਸ ਨੇ ਕਿਸਾਨਾਂ ਦਾ ਰਾਹ ਡੱਕਿਆ, ਚੱਕਾ ਜਾਮ

ਮੁਹਾਲੀ-ਚੰਡੀਗੜ੍ਹ ਹੱਦ 'ਤੇ ਪੁਲੀਸ ਨੇ ਕਿਸਾਨਾਂ ਦਾ ਰਾਹ ਡੱਕਿਆ, ਚੱਕਾ ਜਾਮ

ਦਰਸ਼ਨ ਸਿੰਘ ਸੋਢੀ

ਮੁਹਾਲੀ, 16 ਸਤੰਬਰ

ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸਾਂ ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਨਾਲ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ, ਜਿਸ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ’ਤੇ ਉਤਰ ਆਈਆਂ ਹਨ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਸਮੇਤ ਹੋਰ ਕਿਸਾਨ ਜਥੇਬੰਦੀਆਂ ਨੇ ਮੁਹਾਲੀ ਵਿੱਚ ਕੇਂਦਰ ਸਰਕਾਰ ਦੇ ਖ਼ਿਲਾਫ਼ ਸੂਬਾ ਪੱਧਰੀ ਮੁਜ਼ਾਹਰਾ ਕੀਤਾ ਅਤੇ ਦੇਸ਼ ਦੇ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਪ੍ਧਾਨ ਸਤਨਾਮ ਸਿੰਘ ਬਹਿਰੂ, ਕਿਸਾਨ ਯੂਨੀਅਨ (ਲੱਖੋਵਾਲ) ਦੇ ਹਰਿੰਦਰ ਸਿੰਘ ਲੱਖੋਵਾਲ, ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਮੀਤ ਪ੍ਧਾਨ ਮੇਹਰ ਸਿੰਘ ਥੇੜੀ, ਕਿਸਾਨ ਯੂਨੀਅਨ (ਦੁਆਬਾ) ਦੇ ਮਨਜੀਤ ਸਿੰਘ ਰਾਏ, ਕਿਸਾਨ ਯੂਨੀਅਨ (ਕਾਦੀਆਂ) ਦੇ ਹਰਮੀਤ ਸਿੰਘ ਕਾਦੀਆਂ ਸਮੇਤ ਹੋਰਨਾਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਅੱਜ ਸਵੇਰੇ ਕਰੀਬ 10 ਵਜੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ-8 ਵਿੱਚ ਪਹੁੰਚਣੇ ਸ਼ੁਰੂ ਹੋ ਗਏ। ਵੱਖ ਵੱਖ ਆਗੂਆਂ ਨੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਦਿਆਂ ਅੰਨਦਾਤਾ ਦੀਆਂ ਹੱਕੀ ਮੰਗਾਂ ਲਈ ਸਾਂਝ ਤੌਰ 'ਤੇ ਆਰ-ਪਾਰ ਦੀ ਲੜਾਈ ਲੜਨ ਦਾ ਆਹਿਦ ਲਿਆ। ਇਸ ਮਗਰੋਂ ਕਿਸਾਨਾਂ ਨੇ ਕਾਲੇ ਚੋਲੇ ਪਾ ਕੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ, ਪਰ ਵਾਈਪੀਐੱਸ ਚੌਕ ਨੇੜੇ ਪੁਲੀਸ ਨੇ ਕਿਸਾਨਾਂ ਦਾ ਰਾਹ ਰੋਕ ਲਿਆ ਅਤੇ ਉਹਨਾਂ ਨੂੰ ਯੂਟੀ ਦੀ ਹੱਦ ਵਿੱਚ ਦਾਖਲ ਨਹੀਂ ਹੋਣ ਦਿੱਤਾ। ਜਿਸ ਕਾਰਨ ਕਿਸਾਨ ਧੁੱਪ ਵਿੱਚ ਉੱਥੇ ਹੀ ਸੜਕ ਉੱਤੇ ਧਰਨਾ ਲਗਾ ਕੇ ਬੈਠ ਗਏ। ਬਾਅਦ ਵਿੱਚ ਕਿਸਾਨ ਯੂਨੀਅਨਾਂ ਦੇ ਮੋਹਰੀ ਆਗੂਆਂ ਨੂੰ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਲਿਜਾਇਆ ਗਿਆ। 

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All