ਕੇ.ਪੀ. ਸਿੰਘ
ਗੁਰਦਾਸਪੁਰ, 16 ਅਗਸਤ
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰਿਆਂ ਮੰਡਲਾਂ ਵਿੱਚ ਵੱਖ-ਵੱਖ ਥਾਵਾਂ ’ਤੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਸੰਸਥਾਪਕਾਂ ਵਿੱਚੋਂ ਇਕ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਭਾ ਦੀ ਪ੍ਰਧਾਨਗੀ ਮੰਡਲ ਗੁਰਦਾਸਪੁਰ ਦੇ ਪ੍ਰਧਾਨ ਅਤੁਲ ਮਹਾਜਨ ਨੇ ਕੀਤੀ।
ਆਦਮਪੁਰ ਦੋਆਬਾ (ਹਤਿੰਦਰ ਮਹਿਤਾ): ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਮੌਕੇ ਮੰਡਲ ਅਲਾਵਲਪੁਰ ਵਿੱਚ ਜ਼ਿਲ੍ਹਾ ਜਲੰਧਰ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਅਮਰਜੀਤ ਸਿੰਘ ਅਮਰੀ, ਪੰਜਾਬ ਭਾਜਪਾ ਦੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਰਾਜੀਵ ਪੰਜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਐਡਵੋਕੇਟ ਗਿਰਧਾਰੀ ਲਾਲ ਬੋਲੀਨਾ, ਜ਼ਿਲ੍ਹਾ ਮੀਤ ਪ੍ਰਧਾਨ ਸੁਸ਼ੀਲ ਪ੍ਰਭਾਕਰ, ਵਿਸ਼ਾਲ ਗੁਪਤਾ, ਜ਼ਿਲ੍ਹਾ ਸਕੱਤਰ ਐਡਵੋਕੇਟ ਕ੍ਰਿਸ਼ਨਾ ਸ਼ਰਮਾ ਆਦਿ ਆਗੂਆਂ ਨੇ ਮਰਹੂਮ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ।