ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 1 ਫਰਵਰੀ
ਹਲਕੇ ਦੇ ਪਿੰਡ ਬੁੱਢਣਪੁਰ ਵਿੱਚ ਕੁਝ ਵਿਅਕਤੀਆਂ ਨੇ ‘ਆਪ’ ਵਾਲੰਟੀਅਰ ਦੇ ਘਰ ਉੱਪਰ ਹਮਲਾ ਕਰ ਕੇ ਅਜੋਧ ਸਿੰਘ ਨਾਂ ਦੇ ਨੌਜਵਾਨ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਹੈ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਪਹਿਲਾਂ ਸਥਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਪਰ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਹੈ। ‘ਆਪ’ ਉਮੀਦਵਾਰ ਨੀਨਾ ਮਿੱਤਲ ਨੇ ਦੱਸਿਆ ਕਿ ਬੀਤੇ ਐਤਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਬਜ਼ੁਰਗ ਜੋਗਿੰਦਰ ਸਿੰਘ ਦਾ ਪਰਿਵਾਰ ਆਮ ਆਦਮੀ ਵਿੱਚ ਸ਼ਾਮਲ ਹੋਇਆ ਸੀ ਇਸੇ ਕਰ ਕੇ ਇਸ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਹਮਲਾਵਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।