ਪੇਸ਼ੀ ਭੁਗਤਣ ਆਏ ਵਿਅਕਤੀ ’ਤੇ ਹਮਲਾ
ਇਥੇ ਅਦਾਲਤ ਵਿੱਚ ਪੇਸ਼ੀ ਭੁਗਤਣ ਆਏ ਵਿਅਕਤੀ ’ਤੇ ਹਮਲਾ ਕਰਨ ਦੇ ਦੋਸ਼ ਹੇਠ ਥਾਣਾ ਸਦਰ ਦੀ ਪੁਲੀਸ ਨੇ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਰਾਜਿੰਦਰ ਸਿੰਘ ਵਾਸੀ ਪਿੰਡ ਚੂਹੜੀਆਂ, ਜ਼ਿਲ੍ਹਾ ਮਾਨਸਾ ਨੇ ਦੱਸਿਆ ਕਿ ਉਹ 25 ਜੁਲਾਈ ਨੂੰ...
Advertisement
ਇਥੇ ਅਦਾਲਤ ਵਿੱਚ ਪੇਸ਼ੀ ਭੁਗਤਣ ਆਏ ਵਿਅਕਤੀ ’ਤੇ ਹਮਲਾ ਕਰਨ ਦੇ ਦੋਸ਼ ਹੇਠ ਥਾਣਾ ਸਦਰ ਦੀ ਪੁਲੀਸ ਨੇ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਰਾਜਿੰਦਰ ਸਿੰਘ ਵਾਸੀ ਪਿੰਡ ਚੂਹੜੀਆਂ, ਜ਼ਿਲ੍ਹਾ ਮਾਨਸਾ ਨੇ ਦੱਸਿਆ ਕਿ ਉਹ 25 ਜੁਲਾਈ ਨੂੰ ਆਪਣੇ ਦੋਸਤ ਨਾਲ ਫਿਰੋਜ਼ਪੁਰ ਦੀ ਅਦਾਲਤ ਵਿੱਚ ਪੇਸ਼ੀ ਭੁਗਤਣ ਲਈ ਆਇਆ ਸੀ।
ਜਦੋਂ ਉਹ ਅਦਾਲਤ ਵੱਲ ਜਾਣ ਲੱਗੇ ਤਾਂ ਉਸ ਦਾ ਕੁੜਮ ਉਮਕਾਰ ਸਿੰਘ ਆਪਣੇ ਨਾਲ 5-6 ਅਣਪਛਾਤੇ ਵਿਅਕਤੀ ਲੈ ਕੇ ਆ ਗਿਆ ਤੇ ਉਸ ਨੂੰ ਮਾਰ ਦੇਣ ਦੀ ਨੀਯਤ ਨਾਲ ਉਸ ’ਤੇ ਹਮਲਾ ਕਰ ਦਿੱਤਾ ਤੇ ਉਸ ਦੇ ਸੱਟਾਂ ਮਾਰੀਆਂ ਅਤੇ ਜਾਂਦੇ ਹੋਏ ਉਸ ਦਾ ਮੋਬਾਈਲ ਫੋਨ ਅਤੇ ਸੋਨੇ ਦੀ ਮੁੰਦਰੀ ਵੀ ਖੋਹ ਕੇ ਲੈ ਗਏ। ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement