DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਤਪਾ ’ਚ ਹਾਰੇ ਉਮੀਦਵਾਰ ਦੀ ਪਤਨੀ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼

ਲੋਕਾਂ ਨੇ ਗੱਡੀ ਦੀ ਭੰਨ-ਤੋਡ਼ ਕੀਤੀ; ਅਕਾਲੀ ਉਮੀਦਵਾਰ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

  • fb
  • twitter
  • whatsapp
  • whatsapp
Advertisement

ਤਪਾ ਨਗਰ ਕੌਂਸਲ ਚੋਣਾਂ ’ਚ ਮਾਹੌਲ ਉਸ ਸਮੇਂ ਭਖ਼ ਗਿਆ, ਜਦ ਵਾਰਡ ਨੰਬਰ 8 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਗੁਰਮੀਤ ਸਿੰਘ ਰੋਡ ਵੱਲੋਂ ਸਮਰਥਕਾਂ ਸਣੇ ਚੋਣ ਹਾਰੇ ਆਜ਼ਾਦ ਉਮੀਦਵਾਰ ਨਾਜ਼ਮ ਹੁਸੈਨ ਰਾਜੂ ਖਾਨ ਦੀ ਪਤਨੀ ’ਤੇ ਕਥਿਤ ਤੌਰ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਸਬੰਧੀ ਤਸਵੀਰਾਂ ਵੀ ਸਾਹਮਣੇ ਆਈਆਂ, ਜਿੱਥੇ ਘਰ ਕੋਲੋਂ ਗੱਡੀ ਲਿਜਾ ਕੇ ਚੋਣ ਹਾਰੇ ਉਮੀਦਵਾਰ ਨਾਜ਼ਮ ਹੁਸੈਨ ਰਾਜੂ ਖਾਂ ਦੀ ਪਤਨੀ ਉੱਪਰ ਸਕਾਰਪੀਓ ਚੜ੍ਹਾ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਤਪਾ ਮੰਡੀ ਤੋਂ ਬਰਨਾਲਾ ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਇਸ ਮੌਕੇ ਲੋਕਾਂ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਰੋਡ ਨੇ ਸਮਰਥਕਾਂ ਸਮੇਤ ਉਨ੍ਹਾਂ ਦੇ ਮਹੱਲੇ ਵਿੱਚ ਆ ਕੇ ਮਾਹੌਲ ਖਰਾਬ ਕੀਤਾ ਹੈ। ਗੁੱਸੇ ’ਚ ਆਏ ਲੋਕਾਂ ਨੇ ਸਕਾਰਪੀਓ ਦੀ ਭੰਨ-ਤੋੜ ਕੀਤੀ। ਚੋਣ ਹਾਰੇ ਆਜ਼ਾਦ ਉਮੀਦਵਾਰ ਅਤੇ ਜ਼ਖਮੀ ਔਰਤ ਰਾਣੀ ਦੇ ਪਤੀ ਨਾਜ਼ਮ ਹੁਸੈਨ ਰਾਜੂ ਖਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਗੁਰਮੀਤ ਸਿੰਘ ਰੋਡ ਅਤੇ ਉਸ ਦੇ ਸਮਰਥਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਉਸ ਦੀ ਪਤਨੀ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ, ਜਦੋਂ ਕਿ ਅਕਾਲੀ ਦਲ ਦੇ ਜੇਤੂ ਉਮੀਦਵਾਰ ਰੋਡ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਘਟਨਾ ਦਾ ਪਤਾ ਲੱਗਦੇ ਹੀ ਥਾਣਾ ਤਪਾ ਮੰਡੀ ਦੇ ਐੱਸ ਐੱਚ ਓ ਮੌਕੇ ’ਤੇ ਟੀਮ ਲੈ ਕੇ ਪਹੁੰਚ ਗਏ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
×