DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼: ਧਾਮੀ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 4 ਜੁਲਾਈ ਪੰਜਾਬੀ ਸੂਬਾ ਮੋਰਚਾ ਦੌਰਾਨ ਤਤਕਾਲੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸਮਾਗਮ ਕਰਵਾਇਅਾ ਗਿਅਾ। ਸਮਾਗਮ ਮੌਕੇ...
  • fb
  • twitter
  • whatsapp
  • whatsapp
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 4 ਜੁਲਾਈ

Advertisement

ਪੰਜਾਬੀ ਸੂਬਾ ਮੋਰਚਾ ਦੌਰਾਨ ਤਤਕਾਲੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸਮਾਗਮ ਕਰਵਾਇਅਾ ਗਿਅਾ। ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਧਾਮੀ ਨੇ ਕਿਹਾ ਕਿ 4 ਜੁਲਾਈ 1955 ਨੂੰ ਕੀਤਾ ਗਿਅਾ ਇਹ ਹਮਲਾ ਸਿੱਖਾਂ ਦੀ ਪੰਜਾਬੀ ਸੂਬੇ ਦੀ ਹੱਕੀ ਮੰਗ ਨੂੰ ਦਬਾਉਣ ਲਈ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਦਾ ਪ੍ਰਤੱਖ ਪ੍ਰਗਟਾਵਾ ਸੀ। ਇਸ ਮਗਰੋਂ ਜੂਨ 1984 ਵਿੱਚ ਇੰਦਰਾ ਗਾਂਧੀ ਦੀ ਸਰਕਾਰ ਨੇ ਵੀ ਸਿੱਖ ਕੌਮ ਦੇ ਕੇਂਦਰੀ ਅਸਥਾਨ ’ਤੇ ਹਮਲਾ ਕਰ ਕੇ ਗਹਿਰੇ ਜ਼ਖ਼ਮ ਦਿੱਤੇ, ਜਿਸ ਨੂੰ ਕੌਮ ਕਦੇ ਵੀ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਖੋਰਾ ਲਗਾਉਣ ਦੇ ਮੰਤਵ ਨਾਲ ਮੌਜੂਦਾ ਸਮੇਂ ਵੀ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਰਕਾਰੀ ਯਤਨ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਵੱਲ ਵਧ ਰਹੇ ਹਨ। ਜਿਸ ਤਰ੍ਹਾਂ 1955 ’ਚ ਪੰਜਾਬ ਦੀ ਕਾਂਗਰਸ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਪੁਲੀਸ ਹਮਲਾ ਕੀਤਾ ਸੀ, ਇਸੇ ਤਰ੍ਹਾਂ ਹੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ ਨੂੰ ਖੰਡਤ ਕਰਨ ਦੀ ਕੋਝੀ ਹਰਕਤ ਕੀਤੀ ਹੈ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਇਸ ਘਟਨਾ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।

Advertisement
×