ਸ਼ਗਨ ਕਟਾਰੀਆ
ਬਠਿੰਡਾ, 6 ਅਗਸਤ
ਪਿੰਡ ਖਿਆਲੀ ਵਾਲਾ ਦੀ ਵਿਸ਼ੇਸ਼ ਜੇਲ੍ਹ ’ਚ ਦੋ ਬੰਦੀਆਂ ਵੱਲੋਂ ਕਿਸੇ ਨੁਕੀਲੀ ਚੀਜ਼ ਨਾਲ ਆਪਣੇ ਸਿਰ ਵਿੱਚ ਸੱਟਾਂ ਮਾਰ ਕੇ ‘ਆਤਮ-ਹੱਤਿਆ’ ਕਰਨ ਦਾ ਯਤਨ ਕੀਤਾ ਗਿਆ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਨੇਹੀਆਂ ਵਾਲਾ ਵਿਚ ਇਸ ਸਬੰਧੀ ਧਾਰਾ 353, 309 ਅਤੇ 34 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬਰਨਾਲਾ ਸੀ ਕੈਦੀ ਬਲਵਿੰਦਰ ਸਿੰਘ ਅਤੇ ਅਮਨਦੀਪ ਸਿੰਘ ’ਤੇ ਇਲਜ਼ਾਮ ਹਨ ਕਿ ਉਨ੍ਹਾਂ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕਰਕੇ ਜੇਲ੍ਹ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ।