DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅੰਤਰਜਾਤੀ ਵਿਆਹ ਕਰਾਉਣ ਵਾਲੇ ਜੋੜੇ ਨੂੰ ਜਾਨੋ ਮਾਰਨ ਦੀ ਕੋਸ਼ਿਸ਼

ਗਰਭਵਤੀ ਲਡ਼ਕੀ ਨੂੰ ਰਾਜਸਥਾਨ ਨਹਿਰ ’ਚ ਸੁੱਟਿਆ

  • fb
  • twitter
  • whatsapp
  • whatsapp
featured-img featured-img
ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ’ਚ ਜ਼ੇਰੇ ਇਲਾਜ ਜੋੜਾ।
Advertisement

ਪਿੰਡ ਕਰਾਈਵਾਲਾ ਵਿੱਚ ਅੰਤਰਜਾਤੀ ਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਨੂੰ ਲੜਕੀ ਦੇ ਮਾਪਿਆਂ ਵੱਲੋਂ ਜਾਨੋ ਮਾਰਨ ਦੇ ਕੋਸ਼ਿਸ਼ ਕੀਤੀ ਗਈ। ਪੀੜਤ ਲੜਕੀ ਸਾਢੇ ਪੰਜ ਮਹੀਨੇ ਦੀ ਗਰਭਵਤੀ ਹੈ। ਜਾਣਕਾਰੀ ਅਨੁਸਾਰ ਜੋੜੇ ਨੇ ਤਿੰਨ ਸਾਲ ਪਹਿਲਾਂ ਹਾਈ ਕੋਰਟ ਵਿੱਚ ਵਿਆਹ ਕਰਵਾਇਆ ਸੀ।

ਇਹ ਅੰਤਰਜਾਤੀ ਵਿਆਹ ਕੁੜੀ ਦੇ ਪਰਿਵਾਰ ਨੂੰ ਮਨਜ਼ੂਰ ਨਹੀਂ ਸੀ। ਪੀੜਤ ਸਤਨਾਮ ਸਿੰਘ ਦਾ ਦੋਸ਼ ਹੈ ਕਿ ਦੋ ਦਿਨ ਪਹਿਲਾਂ ਉਸ ਦੀ ਪਤਨੀ ਦੇ ਪਰਿਵਾਰ ਵਾਲਿਆਂ ਨੇ 10-12 ਵਿਅਕਤੀਆਂ ਨਾਲ ਮਿਲ ਕੇ ਉਸ ਨੂੰ ਅਤੇ ਉਸ ਦੀ ਮਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ ਅਤੇ ਉਸ ਦੀ ਪਤਨੀ ਨੂੰ ਜਬਰੀ ਆਪਣੇ ਨਾਲ ਲੈ ਗਏ। ਅਗਲੇ ਦਿਨ ਉਸ ਦੀ ਸਾਢੇ ਪੰਜ ਮਹੀਨਿਆਂ ਦੀ ਗਰਭਵਤੀ ਪਤਨੀ ਨੂੰ ਰਾਜਸਥਾਨ ਨਹਿਰ ਵਿੱਚ ਸੁੱਟ ਦਿੱਤਾ ਪਰ ਕਿਸੇ ਤਰ੍ਹਾਂ ਉਸ ਦਾ ਬਚਾਅ ਹੋ ਗਿਆ। ਪੀੜਤ ਜੋੜਾ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹੈ। ਗਿੱਦੜਬਾਹਾ ਪੁਲੀਸ ਨੇ ਲੜਕੀ ਦੇ ਬਿਆਨਾਂ ’ਤੇ ਉਸ ਦੇ ਪਿਤਾ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement
×