ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅੱਠ ਸਾਲਾ ਪੋਤੀ ਨਾਲ ਜਬਰ-ਜਨਾਹ ਦੀ ਕੋਸ਼ਿਸ਼

ਬਲਾਕ ਮਾਛੀਵਾੜਾ ਦੇ ਪਿੰਡ ’ਚ ਮਾਸੂਮ ਬੱਚੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦੇ ਦੋਸ਼ ਹੇਠ ਸ਼ਰੀਕੇ ’ਚੋਂ ਉਸ ਦੇ ਦਾਦਾ ਲੱਗਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗ਼ਰੀਬ ਪਰਿਵਾਰ ਦੀ ਅੱਠ ਸਾਲਾ ਬੱਚੀ ਨੂੰ ਮੁਲਜ਼ਮ ਵਿਅਕਤੀ ਵੱਲੋਂ ਪਿੰਡ ਦੇ...
Advertisement

ਬਲਾਕ ਮਾਛੀਵਾੜਾ ਦੇ ਪਿੰਡ ’ਚ ਮਾਸੂਮ ਬੱਚੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦੇ ਦੋਸ਼ ਹੇਠ ਸ਼ਰੀਕੇ ’ਚੋਂ ਉਸ ਦੇ ਦਾਦਾ ਲੱਗਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗ਼ਰੀਬ ਪਰਿਵਾਰ ਦੀ ਅੱਠ ਸਾਲਾ ਬੱਚੀ ਨੂੰ ਮੁਲਜ਼ਮ ਵਿਅਕਤੀ ਵੱਲੋਂ ਪਿੰਡ ਦੇ ਹੀ ਖੰਡਰਾਂ ’ਚ ਲਿਜਾ ਕੇ ਉਸ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਬੱਚੀ ਦੀ ਰੋਣ ਦੀ ਆਵਾਜ਼ ਉਥੇ ਸੈਰ ਕਰ ਰਹੇ ਇੱਕ ਵਿਅਕਤੀ ਨੇ ਸੁਣਨ ਮਗਰੋਂ ਦੇਖਿਆ ਕਿ ਉਕਤ ਵਿਅਕਤੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ, ਜੋ ਉਸ ਨੂੰ ਦੇਖ ਕੇ ਫਰਾਰ ਹੋ ਗਿਆ। ਉਸ ਨੇ ਬੱਚੀ ਦੇ ਮਾਪਿਆਂ ਦੇ ਸਪੁਰਦ ਕਰ ਦਿੱਤਾ। ਡੀਐੱਸਪੀ ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਦੇਰ ਰਾਤ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਆਇਆ ਜਿਸ ਮਗਰੋਂ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਹਿਰਾਸਤ ’ਚ ਲੈ ਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Advertisement
Advertisement