ਦਿਲਬਾਗ ਸਿੰਘ ਗਿੱਲ
ਅਟਾਰੀ, 6 ਜਨਵਰੀ
ਦੇਸ਼ ਭਰ ਵਿੱਚ ਕੋਵਿਡ-19 ਦੀ ਸਥਿਤੀ ਅਤੇ ਲਗਾਤਾਰ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸੀਮਾ ਸੁਰੱਖਿਆ ਬਲ(ਬੀਐੱਸਐੱਫ) ਵੱਲੋਂ ਜ਼ਿਲ੍ਹਾ ਮੈਜਿਸਟਰੇਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਟਾਰੀ ਸਰਹੱਦ ਦੀ ਸਾਂਝੀ ਜਾਂਚ ਚੌਕੀ ਵਿਖੇ ਰੋਜ਼ ਸ਼ਾਮ ਦੇ ਸਮੇਂ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ ਪਰੇਡ (ਰੀਟਰੀਟ ਸੈਰਾਮਨੀ) ਲਈ ਆਉਣ ਵਾਲੇ ਸੈਲਾਨੀਆਂ ਤੇ ਸਥਾਨਕ ਲੋਕਾਂ ਦਾਖਲੇ ’ਤੇ ਰੋਕ ਲਗਾ ਦਿੱਤੀ ਗਈ ਹੈ। ਸੀਮਾ ਸੁਰੱਖਿਆ ਬਲ ਅਨੁਸਾਰ ਅਨੁਸਾਰ ਦੇਸ਼ ਭਰ ਵਿੱਚ ਕੋਵਿਡ-19 ਦੇ ਵਧ ਰਹੇ ਕੇਸਾਂ ਦੀ ਸਥਿਤੀ ਅਤੇ ਸਰਕਾਰ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਵੱਲੋਂ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਵੇਖਣ ਲਈ ਆਉਣ ਵਾਲੇ ਸੈਲਾਨੀਆਂ/ਆਮ ਲੋਕਾਂ ਦੇ ਆਉਣ-ਜਾਣ ਉੱਤੇ ਰੋਕ ਲਗਾ ਦਿੱਤੀ ਗਈ ਹੈ।