ਔਜਲਾ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਸਰਬਸੰਮਤੀ ਨਾਲ ਮੁੜ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਚੋਣ ਵਿੱਚ ਤਰੁਣ ਭਟੇਜਾ ਨੂੰ ਸਕੱਤਰ ਚੁਣਿਆ ਗਿਆ। ਇਹ ਚੋਣ ਅੰਮ੍ਰਿਤਸਰ ਵਿੱਚ ਹੋਈ ਸਾਲਾਨਾ ਜਨਰਲ ਮੀਟਿੰਗ ਅਤੇ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ ਹੋਈ।...
Advertisement
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਸਰਬਸੰਮਤੀ ਨਾਲ ਮੁੜ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਚੋਣ ਵਿੱਚ ਤਰੁਣ ਭਟੇਜਾ ਨੂੰ ਸਕੱਤਰ ਚੁਣਿਆ ਗਿਆ। ਇਹ ਚੋਣ ਅੰਮ੍ਰਿਤਸਰ ਵਿੱਚ ਹੋਈ ਸਾਲਾਨਾ ਜਨਰਲ ਮੀਟਿੰਗ ਅਤੇ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ ਹੋਈ। ਸੇਵਾਮੁਕਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਚਰਨਜੀਤ ਅਰੋੜਾ ਰਿਟਰਨਿੰਗ ਅਫ਼ਸਰ ਸਨ। ਜਾਣਕਾਰੀ ਅਨੁਸਾਰ ਇਸ ਚੋਣ ’ਚ ਕਪਿਲ ਸੇਠ ਅਤੇ ਰਾਵਲ ਸਿੰਘ ਉਪ-ਪ੍ਰਧਾਨ ਬਣੇ। ਅਨਿਲ ਕੁਮਾਰ ਅਤੇ ਅਸ਼ੀਸ਼ਪ੍ਰੀਤ ਸਿੰਘ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ। ਸੌਰਭ ਪਾਸੀ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਮੌਕੇ ਸੇਵਾਮੁਕਤ ਜ਼ਿਲ੍ਹਾ ਤੇ ਸੈਸ਼ਨ ਜੱਜ ਰਿਟਰਨਿੰਗ ਅਫ਼ਸਰ ਐਡਵੋਕੇਟ ਬੀਐੱਮ ਵਿਨਾਇਕ ਸਹਿ-ਰਿਟਰਨਿੰਗ ਅਫ਼ਸਰ ਸਨ। ਭਾਰਤੀ ਵਾਲੀਬਾਲ ਫੈੱਡਰੇਸ਼ਨ ਦੇ ਪ੍ਰਤੀਨਿਧੀ ਵਿਜੇ ਸਿੰਘ ਨੇ ਚੋਣ ਪ੍ਰਕਿਰਿਆ ਦੀ ਨਿਗਰਾਨੀ ਕੀਤੀ।
Advertisement
Advertisement