DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Patiala News: ਨਾਲੇ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਚੜ੍ਹਨ ਨਾਲ 2 ਨੌਜਵਾਨਾਂ ਦੀ ਮੌਤ

ਇਲਾਕਾ ਵਾਸੀਆਂ ਦੇ ਕਹਿਣ 'ਤੇ ਇਹ ਦੋਵੇਂ ਨੌਜਵਾਨ ਜਾਮ ਨਾਲੇ ਨੂੰ ਖੋਲ੍ਹਣ ਲਈ ਸਫ਼ਾਈ ਕਰ ਰਹੇ ਸਨ।

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਪਟਿਆਲਾ ਦੇ ਵਿਕਾਸ ਨਗਰ ਵਿਖੇ ਮੰਗਲਵਾਰ ਨੂੰ ਨਾਲੇ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਚੜ੍ਹਨ ਕਾਰਨ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਭੋਲਾ ਰਾਮ (41 ਸਾਲ) ਅਤੇ ਸੰਨੀ (36 ਸਾਲ) ਵਜੋਂ ਹੋਈ ਹੈ, ਜੋ ਕਿ ਦੋਵੇਂ ਵਿਕਾਸ ਨਗਰ ਦੇ ਹੀ ਰਹਿਣ ਵਾਲੇ ਸਨ।

ਸਫ਼ਾਈ ਕਰਦਿਆਂ ਜ਼ਹਿਰੀਲੀ ਗੈਸ ਕਾਰਨ ਹੋਏ ਬੇਹੋਸ਼

Advertisement

ਪ੍ਰਾਪਤ ਜਾਣਕਾਰੀ ਅਨੁਸਾਰ ਵਿਕਾਸ ਨਗਰ ਦਾ ਸੀਵਰੇਜ ਜਾਮ ਹੋਇਆ ਪਿਆ ਸੀ। ਇਲਾਕਾ ਵਾਸੀਆਂ ਦੇ ਕਹਿਣ 'ਤੇ ਇਹ ਦੋਵੇਂ ਨੌਜਵਾਨ ਜਾਮ ਨਾਲੇ ਨੂੰ ਖੋਲ੍ਹਣ ਲਈ ਸਫ਼ਾਈ ਕਰਨ ਲੱਗੇ। ਹਾਲਾਂਕਿ, ਇਹ ਦੋਵੇਂ ਪੇਸ਼ੇ ਤੋਂ ਸਰਕਾਰੀ ਸਫ਼ਾਈ ਕਰਮਚਾਰੀ ਨਹੀਂ ਸਨ। ਸਫ਼ਾਈ ਦੌਰਾਨ ਨਾਲੇ ਵਿੱਚੋਂ ਨਿਕਲੀ ਜ਼ਹਿਰੀਲੀ ਗੈਸ ਕਾਰਨ ਦੋਵੇਂ ਮੌਕੇ 'ਤੇ ਹੀ ਬੇਹੋਸ਼ ਹੋ ਕੇ ਡਿੱਗ ਪਏ। ਆਲੇ-ਦੁਆਲੇ ਦੇ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਦੋਵਾਂ ਨੂੰ ਬਾਹਰ ਕੱਢਿਆ ਅਤੇ ਤੁਰੰਤ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਪਹੁੰਚਾਇਆ।

Advertisement

ਡਾਕਟਰਾਂ ਨੇ ਮ੍ਰਿਤਕ ਐਲਾਨਿਆ; ਲਾਸ਼ਾਂ ਮੁਰਦਾਘਰ 'ਚ ਰੱਖਵਾਈਆਂ

ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋਵਾਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਵੱਲੋਂ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਦੀ ਕਾਰਵਾਈ ਲਈ ਹਸਪਤਾਲ ਦੇ ਮੁਰਦਾਘਰ (ਮੋਰਚਰੀ) ਵਿੱਚ ਰੱਖਵਾ ਦਿੱਤਾ ਗਿਆ ਹੈ।

ਪ੍ਰਸ਼ਾਸਨਿਕ ਲਾਪਰਵਾਹੀ 'ਤੇ ਭੜਕੇ ਇਲਾਕਾ ਵਾਸੀ

ਇਲਾਕਾ ਵਾਸੀਆਂ ਨੇ ਦੋਸ਼ ਲਾਇਆ ਕਿ ਵਿਕਾਸ ਨਗਰ ਦੇ ਨਾਲੇ ਦੀ ਸਫ਼ਾਈ ਕਰਵਾਉਣ ਲਈ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਕਈ ਵਾਰ ਸ਼ਿਕਾਇਤਾਂ ਕੀਤੀਆਂ ਸਨ, ਪਰ ਕੋਈ ਸੁਣਵਾਈ ਨਹੀਂ ਹੋਈ। ਪ੍ਰਸ਼ਾਸਨ ਦੀ ਇਸੇ ਅਣਗਹਿਲੀ ਕਾਰਨ ਲੋਕਾਂ ਨੂੰ ਮਜਬੂਰਨ ਪ੍ਰਾਈਵੇਟ ਤੌਰ 'ਤੇ ਸਫ਼ਾਈ ਕਰਵਾਉਣੀ ਪਈ, ਜਿਸ ਦੇ ਨਤੀਜੇ ਵਜੋਂ ਇਹ ਵੱਡਾ ਹਾਦਸਾ ਵਾਪਰ ਗਿਆ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਤ੍ਰਿਪੁੜੀ ਦੀ ਪੁਲੀਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
×