ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਨਵੰਬਰ
ਇਥੇ ਹਥਿਆਰਬੰਦ ਹਮਲਾਵਰਾਂ ਨੇ ਬੀਤੀ ਰਾਤ ਆਟੋ ਰਿਕਸ਼ਾ ਚਾਲਕ ’ਤੇ ਹਮਲਾ ਕਰਕੇ ਉਸ ਦਾ ਹੱਥ ਕੱਟ ਦਿੱਤਾ ਹੈ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ। ਪੀੜਤ ਦੀ ਸ਼ਨਾਖਤ ਵਿੱਕੀ ਵਾਸੀ ਹਾਊਸਿੰਗ ਬੋਰਡ ਕਲੋਨੀ ਵਜੋਂ ਹੋਈ ਹੈ। ਪੁਲੀਸ ਵਲੋਂ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਵਿੱਕੀ ਦੀ ਮਾਂ ਸੀਮਾ ਨੇ ਪੁਲੀਸ ਨੂੰ ਦੱਸਿਆ ਕਿ ਹਾਊਸਿੰਗ ਬੋਰਡ ਕਲੋਨੀ ਵਾਸੀ ਜੀਤੂ ਅਤੇ ਮੋਟਾ ਦੋਵਾਂ ਦੀ ਹੈਪੀ ਮਸੀਹ ਨਾਲ ਦੁਸ਼ਮਣੀ ਹੈ। ਕੁਝ ਦਿਨ ਪਹਿਲਾਂ ਇਨ੍ਹਾਂ ਮੁਲਜ਼ਮਾਂ ਨੇ ਹੈਪੀ ਨੂੰ ਜ਼ਖਮੀ ਕਰ ਦਿੱਤਾ ਸੀ। ਉਸ ਦੇ ਪੁੱਤਰ ਹੈਪੀ ਨੇ ਹੈਪੀ ਦੀ ਮਦਦ ਕੀਤੀ ਸੀ, ਜਿਸ ਤੋਂ ਬਾਅਦ ਇਹ ਦੋਵੇਂ ਉਸ ਦੇ ਪੁੱਤਰ ਵਿੱਕੀ ਨਾਲ ਰੰਜਿਸ਼ ਰੱਖ ਰਹੇ ਸਨ। ਰਾਤ ਨੂੰ ਜਦੋਂ ਵਿੱਕੀ ਘਰ ਪਰਤ ਰਿਹਾ ਸੀ ਤਾਂ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਹੱਥ ਗੁੱਟ ਨਾਲੋਂ ਵੱਖ ਕਰ ਦਿੱਤਾ।