ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 4 ਨਵੰਬਰ
ਸੜਕ ਹਾਦਸੇ ਵਿੱਚ ਸਹਾਇਕ ਥਾਣੇਦਾਰ ਦੀ ਮੌਤ ਹੋ ਗਈ।
ਮੰਡੀ ਗੋਬਿੰਦਗੜ੍ਹ ਥਾਣੇ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਬੀਤੀ 29 ਅਕਤੂਬਰ ਦੀ ਦੇਰ ਸ਼ਾਮ ਡਿਊਟੀ ਖਤਮ ਕਰਕੇ ਮੋਟਰਸਾਈਕਲ ‘ਤੇ ਪਿੰਡ ਕਸੁੰਭੜੀ ਆਪਣੇ ਘਰ ਜਾ ਰਿਹਾ ਸੀ ਤਾਂ ਰਾਤ 8 ਵਜੇ ਦੇ ਕਰੀਬ ਸਰਹਿੰਦ-ਚੁੰਨੀ ਮਾਰਗ ‘ਤੇ ਸਥਿਤ ਪਿੰਡ ਭੈਰੋਂਪੁਰ ਕੋਲ ਪਹੁੰਚਣ ‘ਤੇ ਉਸ ਦਾ ਮੋਟਰਸਾਈਕਲ ਟਰੱਕ ਦੀ ਲਪੇਟ ‘ਚ ਆ ਗਿਆ। ਇਸ ਕਾਰਨ ਗੁਰਚਰਨ ਸਿੰਘ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਤੀਜੇ ਦੇ ਬਿਆਨਾਂ ‘ਤੇ ਫ਼ਤਹਿਗੜ੍ਹ ਸਾਹਿਬ ਦੀ ਪੁਲੀਸ ਵੱਲੋਂ ਅਣਪਛਾਤੇ ਟਰੱਕ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।