ਨਿੱਜੀ ਪੱਤਰ ਪ੍ਰੇਰਕ
ਜਲੰਧਰ, 12 ਦਸੰਬਰ
ਰੁਜ਼ਗਾਰ ਮੰਗਦੇ ਬੇਰੁਜ਼ਗਾਰ ਅਧਿਆਪਕਾਂ ’ਤੇ ਜਬਰ ਕਰਨ ਵਾਲੇ ਡੀਐਸਪੀ ਦੀ ਮੁਅੱਤਲੀ ਲਈ ਅਤੇ ਮਾਸਟਰ ਕੇਡਰ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਬੇਰੁਜ਼ਗਾਰ ਬੀ ਐਡ ਟੈਟ ਪਾਸ ਅਧਿਆਪਕਾਂ ਨੇ ਅੱਜ ਸਥਾਨਕ ਬੱਸ ਸਟੈਂਡ ਤੋਂ ਜਾਗੋ ਮਾਰਚ ਕਰਕੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ। ਬੱਸ ਅੱਡੇ ਤੋਂ ਜਾਗੋਂ ਲੈਕੇ ਜਾਣ ਵਾਲੇ ਅਧਿਆਪਕਾਂ ਦੇ ਅੱਗੇ-ਅੱਗੇ ਪੁਲੀਸ ਵਾਲੇ ਵੀ ਚੱਲ ਰਹੇ ਸਨ। ਉਨ੍ਹਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਅੱਗੇ ਰੋਸ ਮੁਹਜ਼ਾਰਾ ਕੀਤਾ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ 46 ਦਿਨਾਂ ਤੋਂ ਸਥਾਨਕ ਬੱਸ ਸਟੈਂਡ ਵਿੱਚ ਪਾਣੀ ਵਾਲੀ ਟੈਂਕੀ ਉੱਤੇ ਬੈਠੇ ਬੇਰੁਜ਼ਗਾਰ ਮੁਨੀਸ਼ ਕੁਮਾਰ ਅਤੇ ਜਸਵੰਤ ਘੁਬਾਇਆ ਦੀ ਹਾਲਤ ਖਰਾਬ ਹੋ ਰਹੀ ਹੈ।