ਚਮਕੌਰ ਸਾਹਿਬ: ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ ਮੁਜ਼ਾਫਤ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਕਰਨ ’ਤੇ ਸਭ ਤੋਂ ਵਧੀਆ ਸਕੂਲ ਐਲਾਨਿਆ ਗਿਆ। ਇਸ ’ਤੇ ਸਕੂਲ ਦੇ ਪ੍ਰਿੰਸੀਪਲ ਮਨਜਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਕੋਲੋਂ ਟਰਾਫੀ ਅਤੇ ਸਨਮਾਨ ਪੱਤਰ ਪ੍ਰਾਪਤ ਕੀਤਾ। ਇਸ ਸਬੰਧੀ ਫੈਪ ਨੈਸ਼ਨਲ ਐਵਾਰਡ ਸਮਾਗਮ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਬੀਤੇ ਦਿਨੀਂ ਹੋਇਆ ਸੀ, ਜਿਸ ਵਿੱਚ 22 ਰਾਜਾਂ ਦੇ ਸਕੂਲਾਂ ਨੇ ਹਿੱਸਾ ਲਿਆ। ਸਮਾਗਮ ਦੌਰਾਨ ਇਨ੍ਹਾਂ ਰਾਜਾਂ ਦੇ ਸਕੂਲਾਂ ਦੀ ਚੰਗੀ ਕਾਰਗੁਜ਼ਾਰੀ ਦੇ ਅਧਾਰ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਇਸ ਤੋਂ ਇਲਾਵਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਮਕੌਰ ਸਾਹਿਬ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਵਿਖਾਉਣ ਤੇ ਸਭ ਤੋਂ ਵਧੀਆ ਸਕੂਲ ਐਲਾਨਿਆ ਗਿਆ । ਸਕੂਲ ਦੇ ਪ੍ਰਤੀਨਿਧ ਰਜਿੰਦਰ ਸਿੰਘ ਨੇ ਵੀ ਟਰਾਫੀ ਅਤੇ ਸਨਮਾਨ ਪੱਤਰ ਕੀਤਾ। -ਨਿੱਜੀ ਪੱਤਰ ਪ੍ਰੇਰਕ