ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਾਬਾ ਬਲਬੀਰ ਸਿੰਘ ਨੇ ਫੌਜਾ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਬਿਆਸ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜ ਕੇ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਸਿੰਘ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ...
Advertisement

ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਬਿਆਸ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜ ਕੇ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਸਿੰਘ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਨੇ ਦੁਨੀਆ ਭਰ ਵਿੱਚ ਵੱਖ-ਵੱਖ ਦੌੜਾਂ ’ਚ ਸ਼ਾਮਲ ਹੋ ਕੇ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਅਤੇ ਦਸਤਾਰ ਦੇ ਮਾਣ ਨੂੰ ਪ੍ਰਚਾਰਨ ਵਿੱਚ ਵੱਡੀ ਤੇ ਸ਼ਾਨਦਾਰ ਭੂਮਿਕਾ ਨਿਭਾਈ। ਖੇਡ ਜਗਤ ਵਿੱਚ ਇਸ ਸਿੱਖ ਖਿਡਾਰੀ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਨੇ ਇਹ ਸਾਬਤ ਕੀਤਾ ਕਿ ਉਮਰ ਸਿਰਫ਼ ਇੱਕ ਅੰਕੜਾ ਹੈ ਅਤੇ ਜੇ ਦ੍ਰਿੜ੍ਹ ਇਰਾਦਾ ਹੋਵੇ ਤਾਂ ਕਿਸੇ ਵੀ ਉਮਰ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ। ਇਸ ਦੌਰਾਨ ਬਾਬਾ ਬਲਬੀਰ ਸਿੰਘ ਨੇ ਬੁੱਢਾ ਦਲ ਵੱਲੋਂ ਸੁਖਵਿੰਦਰ ਸਿੰਘ ਨੂੰ ਸਿਰੋਪਾਓ ਵੀ ਭੇਟ ਕੀਤਾ।

Advertisement
Advertisement