ਨਿੱਜੀ ਪੱਤਰ ਪ੍ਰੇਰਕ
ਬਟਾਲਾ, 21 ਅਗਸਤ
ਗੁਰੂ ਨਾਨਕ ਦੇਵ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਮੌਕੇ ਐਤਕੀਂ ਪਹਿਲੀ ਵਾਰ ਗੁਰਦੁਆਰਾ ਸੁਲਤਾਨਪੁਰ ਲੋਧੀ ਤੋਂ ਬਰਾਤ ਰੂਪੀ ਨਗਰ ਕੀਰਤਨ ਬਟਾਲਾ ਨਹੀਂ ਆਵੇਗਾ। ਐੱਸਡੀਐੱਮ ਬਲਵਿੰਦਰ ਸਿੰਘ ਤੇ ਐੱਸਪੀ (ਹੈਡਕੁਆਟਰ) ਗੁਰਪ੍ਰੀਤ ਸਿੰਘ ਨੇ ਅੱਜ ਗੁਰਦੁਆਰਾ ਕੰਧ ਸਾਹਿਬ ’ਚ ਵਿਆਹ ਪੁਰਬ ਦੇ ਮੱਦੇਨਜ਼ਰ ਕੋਵਿਡ-19 ਦੀਆਂ ਹਦਾਇਤਾਂ ਮੁਤਾਬਕ ਸੰਗਤ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਵਾਰ ਨਾ ਤਾਂ ਸੁਲਤਾਨਪੁਰ ਲੋਧੀ ਤੋਂ ਬਰਾਤ ਰੂਪੀ ਨਗਰ ਕੀਰਤਨ ਆ ਰਿਹਾ ਅਤੇ ਨਾ ਹੀ ਬਟਾਲਾ ਵਿੱਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਵਾਰ ਸੜਕਾਂ ਕਿਨਾਰੇ ਲੰਗਰ ਵੀ ਨਹੀਂ ਲੱਗਣਗੇ।