ਚੰਡੀਗੜ੍ਹ, 12 ਦਸੰਬਰ
‘ਆਪ’ ਆਗੂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੀ ਹਾਲਤ ਮਾੜੀ ਹੈ। ਉਨ੍ਹਾਂ ਨੇ ਸੂਬੇ ਵਿੱਚ ਸਿੱਖਿਆ ਸੰਸਥਾਵਾਂ ਦੀ ਹਾਲਤ ਸੁਧਾਰਨ ਲਈ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਪੰਜਾਬ ਵਾਸੀਆਂ ਤੋਂ ਸਹਿਯੋਗ ਮੰਗਿਆ। ਉਨ੍ਹਾਂ ਨੇ ਵੀਡੀਓ ਸੁਨੇਹੇ ਰਾਹੀਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਆਪਕ ਬਹੁਤ ਚੰਗੇ ਹਨ ਪਰ ਉਹ ਉਦਾਸ ਹਨ। ਜ਼ਿਕਰਯੋਗ ਹੈ ਕਿ ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਇਸ ਮਹੀਨੇ ਦੇ ਸ਼ੁਰੂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕੇਜਰੀਵਾਲ ਸੱਤਾ ਦਾ ‘ਲਾਲਚੀ’ ਹੈ ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਆਪਣੇ ਵੀਡੀਓ ਸੁਨੇਹੇ ਵਿੱਚ ਪੰਜਾਬੀ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਵੀ ਪਹਿਲਾਂ ਸਰਕਾਰੀ ਸਕੂਲਾਂ ਦੀ ਹਾਲਤ ਮਾੜੀ ਸੀ ਜਿਸ ਨੂੰ ਹੁਣ ਸੁਧਾਰ ਦਿੱਤਾ ਗਿਆ ਹੈ। -ਪੀਟੀਆਈ