ਦਵਿੰਦਰ ਪਾਲ
ਚੰਡੀਗੜ੍ਹ, 14 ਜੂਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਹਤ ਠੀਕ ਨਾ ਹੋਣ ਕਰ ਕੇ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਗੇ ਪੇਸ਼ ਹੋਣ ਲਈ ਮੋਹਲਤ ਮੰਗਦਿਆਂ ਇਸ ਸਬੰਧੀ ਨਵੀਂ ਤਰੀਕ ਤੈਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਡਾਕਟਰਾਂ ਨੇ 10 ਦਿਨਾਂ ਲਈ ਪੂਰਾ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਜਿਵੇਂ ਹੀ ਸਿਹਤ ਠੀਕ ਹੁੰਦੀ ਹੈ ਤਾਂ ਉਹ ਕਾਨੂੰਨ ਮੁਤਾਬਕ ਆਪਣੀ ਰਿਹਾਇਸ਼ ਫਲੈਟ ਨੰਬਰ 37, ਸੈਕਟਰ-4, ਚੰਡੀਗੜ੍ਹ ਵਿੱਚ ਜਾਂਚ ਵਿਚ ਸ਼ਾਮਲ ਹੋਣ ਲਈ ਖ਼ੁਦ ਹਾਜ਼ਰ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਨਿਆਂ ਪਾਲਿਕਾ ਵਿੱਚ ਪੂਰਾ ਭਰੋਸਾ ਹੈ ਅਤੇ ਵਿਸ਼ੇਸ਼ ਜਾਂਚ ਟੀਮ ਨੂੰ ਮਾਮਲੇ ਦੀ ਜਾਂਚ ਕਰਨ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ।