ਨਵੀਂ ਦਿੱਲੀ, 7 ਮਈ
ਭਾਜਪਾ ਨੇਤਾ ਤੇਜਿੰਦਰਪਾਲ ਸਿੰਘ ਬੱਗਾ ਨੂੰ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਨ ਸਮੇਂ ਪੱਗ ਨਾ ਬੰਨ੍ਹਣ ਦੇ ਕਥਿਤ ਦੋਸ਼ਾਂ ਦੇ ਸਬੰਧ ਵਿੱਚ ਕੌਮੀ ਘੱਟਗਿਣਤੀ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਸੱਤ ਦਿਨਾਂ ਵਿੱਚ ਰਿਪੋਰਟ ਮੰਗੀ ਹੈ। ਬੱਗਾ ਦੇ ਪਿਤਾ ਪ੍ਰੀਤਪਾਲ ਸਿੰਘ ਨੇ ਕਥਿਤ ਦੋਸ਼ ਲਾਇਆ ਹੈ ਕਿ ਪੰਜਾਬ ਪੁਲੀਸ ਦੇ ਜਵਾਨਾਂ ਨੇ ਉਸ ਦੇ ਮੂੰਹ ’ਤੇ ਮੁੱਕੀ ਮਾਰੀ ਅਤੇ ਇੱਥੋਂ ਤੱਕ ਕਿ ਗ੍ਰਿਫ਼ਤਾਰ ਕਰਦੇ ਸਮੇਂ ਉਨ੍ਹਾਂ ਦੇ ਪੁੱਤਰ ਨੂੰ ਪੱਗ ਬੰਨ੍ਹਣ ਦੀ ਆਗਿਆ ਵੀ ਨਹੀਂ ਦਿੱਤੀ। ਪੰਜਾਬ ਦੇ ਮੁੱਖ ਸਕੱਤਰ ਅਨੀਰੁੱਧ ਤਿਵਾੜੀ ਨੂੰ ਭੇਜੇ ਪੱਤਰ ਵਿੱਚ ਕੌਮੀ ਘੱਟਗਿਣਤੀ ਕਮਿਸ਼ਨ ਆਖਿਆ ਕਿ ਇਹ ਇੱਕ ਸਿੱਖ ਵਿਅਕਤੀ ਦੇ ਧਾਰਮਿਕ ਅਧਿਕਾਰਾਂ ਦੀ ਉੰਲੰਘਣਾ ਦਾ ਗੰਭੀਰ ਮਾਮਲਾ ਹੈ। -ਪੀਟੀਆਈ