DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬਹੁਜਨ ਸਮਾਜ ਪਾਰਟੀ ਵੱਲੋਂ ਆਦਮਪੁਰ ਵਿੱਚ ਰੈਲੀ

ਸੂਬਾ ਸਰਕਾਰ ਅਤੇ ਹੋਰ ਧਿਰਾਂ ’ਤੇ ਨਿਸ਼ਾਨਾ ਸੇਧਿਆ

  • fb
  • twitter
  • whatsapp
  • whatsapp
featured-img featured-img
ਆਦਮਪੁਰ ਵਿੱਚ ਹੋਈ ਰੈਲੀ ਦੌਰਾਨ ਮੰਚ ’ਤੇ ਬੈਠੇ ਬਸਪਾ ਆਗੂ। -ਫੋਟੋ: ਮਲਕੀਅਤ ਸਿੰਘ
Advertisement

ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਆਦਮਪੁਰ ਵਿੱਚ ਜਲੰਧਰ ਜ਼ੋਨ ਦੀ ਰੈਲੀ ਕੀਤੀ ਗਈ। ਬਸਪਾ ਦੇ ਬਾਨੀ ਕਾਂਸ਼ੀ ਰਾਮ ਦੀ ਬਰਸੀ ’ਤੇ ਹੋਈ ਇਸ ਰੈਲੀ ਵਿੱਚ ਵੱਡੀ ਗਿਣਤੀ ਲੋਕਾਂ ਨੇ ਹਿੱਸਾ ਲਿਆ। ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਪ੍ਰਧਾਨਗੀ ’ਚ ਹੋਈ ਇਸ ਰੈਲੀ ’ਚ ਪਾਰਟੀ ਦੇ ਸੂਬਾ ਇੰਚਾਰਜ ਵਿਪੁਲ ਕੁਮਾਰ ਮੁੱਖ ਮਹਿਮਾਨ, ਜਦਕਿ ਨਵਾਂ ਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਪਾਲ ਅਤੇ ਮੁੱਖ ਜ਼ੋਨ ਇੰਚਾਰਜ ਐਡਵੋਕੇਟ ਨਵਰਾਜ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਬਸਪਾ ਦੇ ਸੂਬਾ ਜਨਰਲ ਸਕੱਤਰ ਤੇ ਆਦਮਪੁਰ ਹਲਕਾ ਇੰਚਾਰਜ ਬਲਵਿੰਦਰ ਕੁਮਾਰ ਐਡਵੋਕੇਟ ਵੀ ਇਸ ਮੌਕੇ ਹਾਜ਼ਰ ਸਨ।

ਰੈਲੀ ’ਚ ਵਿਪੁਲ ਕੁਮਾਰ ਤੇ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ 79 ਸਾਲਾਂ ’ਚ ਸੂਬੇ ਦੇ ਲੋਕਾਂ ਨੇ ਕਾਂਗਰਸ, ਅਕਾਲੀ-ਭਾਜਪਾ ਤੇ ‘ਆਪ’ ਦੀਆਂ ਸਰਕਾਰਾਂ ਬਣਾਈਆਂ, ਪਰ ਇਨ੍ਹਾਂ ਦੇ ਰਾਜ ਵਿੱਚ ਸਿਵਾਏ ਬਰਬਾਦੀ ਦੇ ਕੁਝ ਨਹੀਂ ਮਿਲਿਆ। 2027 ’ਚ ਬਸਪਾ ਸਰਕਾਰ ਬਣਨ ’ਤੇ ਕਿਰਤੀ ਕਿਸਾਨਾਂ, ਛੋਟੇ ਵਪਾਰੀਆਂ, ਵਿਦਿਆਰਥੀਆਂ, ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਹੋਵੇਗਾ। ਆਦਮਪੁਰ ਦੇ ਲੋਕ ਇਮਾਨਦਾਰ, ਪੜ੍ਹੇ-ਲਿਖੇ ਨੌਜਵਾਨ ਆਗੂ ਬਲਵਿੰਦਰ ਕੁਮਾਰ ਐਡਵੋਕੇਟ ਨੂੰ ਜਿਤਾ ਕੇ ਵਿਧਾਨ ਸਭਾ ਭੇਜਣ। ਨਵਾਂ ਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਤੇ ਮੁੱਖ ਜ਼ੋਨ ਕੋਆਰਡੀਨੇਟਰ ਐਡਵੋਕੇਟ ਨਵਰਾਜ ਸਿੰਘ ਨੇ ਵੀ ਸੰਬੋਧਨ ਕੀਤਾ। ਬਸਪਾ ਦੇ ਸੂਬਾ ਜਨਰਲ ਸਕੱਤਰ ਤੇ ਹਲਕਾ ਆਦਮਪੁਰ ਦੇ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਰੈਲੀ ’ਚ ਵੱਡੀ ਗਿਣਤੀ ’ਚ ਪਹੁੰਚੇ ਲੋਕਾਂ ਨੇ ਬਸਪਾ ਦੇ ਹੱਕ ’ਚ ਵੱਡਾ ਸੁਨੇਹਾ ਦੇ ਦਿੱਤਾ ਹੈ। ਇਸ ਰੈਲੀ ਨੂੰ ਬਸਪਾ ਦੇ ਜਲੰਧਰ ਜ਼ੋਨ ਇੰਚਾਰਜ ਤੀਰਥ ਰਾਜਪੁਰਾ ਮਹਿਰਾ, ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਬਜਹੇੜੀ, ਰਜਿੰਦਰ ਸਿੰਘ ਨਨਹੇੜੀਆ, ਹਰਭਜਨ ਬਲਾਲੋਂ, ਤਰਸੇਮ ਥਾਪਰ, ਬਲਵਿੰਦਰ ਬਿੱਟਾ, ਗੁਰਮੇਲ ਚੁੰਬਰ, ਸੂਬਾ ਦਫ਼ਤਰ ਸਕੱਤਰ ਜਸਵੰਤ ਰਾਏ, ਸੂਬਾ ਸਕੱਤਰ ਪਰਮਜੀਤ ਮੱਲ, ਖੁਸ਼ੀ ਰਾਮ, ਰੂਪ ਲਾਲ ਧੀਰ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
×