ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਠੂਆ ਕਾਂਡ ਦੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ

ਟ੍ਰਿਬਿਊਨ ਨਿਊਜ਼ ਸਰਵਿਸ ਪਠਾਨਕੋਟ, 5 ਅਗਸਤ ਇਥੋਂ ਦੀ ਅਦਾਲਤ ਨੇ ਕਠੂਆ ਜਬਰ-ਜਨਾਹ ਤੇ ਹੱਤਿਆ ਮਾਮਲੇ ਦੇ ਮੁਲਜ਼ਮ ਸ਼ੁਭਮ ਸੰਗਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਇਹ ਕਹਿੰਦਿਆਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਕਿ ਮੁਲਜ਼ਮ ਨੇ ਇਸ ਮਾਮਲੇ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਪਠਾਨਕੋਟ, 5 ਅਗਸਤ

Advertisement

ਇਥੋਂ ਦੀ ਅਦਾਲਤ ਨੇ ਕਠੂਆ ਜਬਰ-ਜਨਾਹ ਤੇ ਹੱਤਿਆ ਮਾਮਲੇ ਦੇ ਮੁਲਜ਼ਮ ਸ਼ੁਭਮ ਸੰਗਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਇਹ ਕਹਿੰਦਿਆਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਕਿ ਮੁਲਜ਼ਮ ਨੇ ਇਸ ਮਾਮਲੇ ਵਿਚ ਅਦਾਲਤ ਨੂੰ ਗੁਮਰਾਹ ਕੀਤਾ ਹੈ ਜਿਸ ਕਾਰਨ ਉਹ ਰਾਹਤ ਲੈਣ ਦਾ ਹੱਕਦਾਰ ਨਹੀਂ ਹੈ। ਦੂਜੇ ਪਾਸੇ ਸਰਕਾਰੀ ਵਕੀਲ ਹਿਤੇਸ਼ ਚੋਪੜਾ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 11 ਅਗਸਤ ਨਿਰਧਾਰਿਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਦੇਸ਼ ਦੀ ਸਰਬਉਚ ਅਦਾਲਤ ਨੇ ਸ਼ੁਭਮ ਨੂੰ ਬਾਲਗ ਕਰਾਰ ਦਿੱਤਾ ਸੀ ਜਦਕਿ ਹੇਠਲੀ ਅਦਾਲਤ ਨੇ ਉਸ ਦੇ ਨਾਬਾਲਗ ਹੋਣ ਦਾ ਦਾਅਵਾ ਕੀਤਾ ਸੀ। ਜ਼ਿਕਰਯੋਗ ਹੈ ਕਿ ਜਨਵਰੀ 2018 ਵਿੱਚ ਇੱਕ ਅੱਠ ਸਾਲਾ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ ਜਬਰ ਜਨਾਹ ਕਰਨ ਮਗਰੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪਠਾਨਕੋਟ ਦੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਨੇ ਅੱਜ ਇਸ ਮਾਮਲੇ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਮੁਲਜ਼ਮ ਨੇ ਆਪਣੀ ਜਨਮ ਮਿਤੀ ਗਲਤ ਦੱਸ ਕੇ ਆਪਣੇ ਆਪ ਨੂੰ ਨਾਬਾਲਗ ਦਰਸਾਉਣ ਦਾ ਦਾਅਵਾ ਕੀਤਾ ਸੀ ਤਾਂ ਕਿ ਉਸ ਖ਼ਿਲਾਫ਼ ਜੁਵੇਨਾਈਲ ਅਦਾਲਤ (ਨਾਬਾਲਗਾਂ ਸਬੰਧੀ) ਵਿਚ ਕੇਸ ਚੱਲੇ। ਅਦਾਲਤ ਨੇ ਇਸ ਤੋਂ ਪਹਿਲਾਂ 10 ਜੂਨ 2019 ਵਿੱਚ ਇਸ ਮਾਮਲੇ ਵਿਚ ਸੱਤ ਜਣਿਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ ਜਦਕਿ ਇਕ ਨੂੰ ਬਰੀ ਕਰ ਦਿੱਤਾ ਸੀ ਜਿਸ ਦੀ ਜੁਵੇਨਾਈਲ ਅਦਾਲਤ ਵਿਚ ਸੁਣਵਾਈ ਹੋਈ ਸੀ। ਦੱਸਣਾ ਬਣਦਾ ਹੈ ਕਿ ਇਸ ਘਟਨਾ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨ ਹੋਏ ਸਨ।

Advertisement
Show comments