ਕੇਂਦਰ ਸਰਕਾਰ ਨੂੰ ਪੰਜਾਬ ਲਈ ਵਿਸ਼ੇਸ਼ ਪੈਕੇਜ ਐਲਾਨਣ ਦੀ ਮੰਗ
ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ
Advertisement
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਹੜ੍ਹਾਂ ਦੇ ਨੁਕਸਾਨ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਪੱਤਰ ਲਿਖਿਆ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ।
ਸ੍ਰੀ ਬਾਜਵਾ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਪੰਜਾਬ ਮੌਜੂਦਾ ਸਮੇਂ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦੌਰਾਨ ਪੰਜਾਬ ਵਿੱਚ ਦੋ ਦਰਜਨ ਦੇ ਕਰੀਬ ਜਾਨਾਂ ਚਲੀਆਂ ਗਈਆਂ ਹਨ ਅਤੇ 1000 ਤੋਂ ਵੱਧ ਪਿੰਡ ਤਬਾਹ ਹੋ ਚੁੱਕੇ ਹਨ ਇਸ ਦੇ ਨਾਲ ਹੀ 3 ਲੱਖ ਏਕੜ ਤੋਂ ਵੱਧ ਫਸਲ ਨੁਕਸਾਨੀ ਗਈ ਹੈ ਜਦੋਂਕਿ ਲੱਖਾਂ ਲੋਕ ਬਿਨਾਂ ਭੋਜਨ ਤੇ ਹੋਰ ਜ਼ਰੂਰੀ ਵਸਤਾਂ ਦੇ ਵੱਖ ਵੱਖ ਥਾਵਾਂ ’ਤੇ ਫਸੇ ਹੋਏ ਹਨ। ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਉਹ ਪੰਜਾਬ ਦਾ ਦੌਰਾ ਕਰਨ ਅਤੇ ਪੰਜਾਬ ਲਈ ਤੁਰੰਤ ਵਿਸ਼ੇਸ਼ ਰਾਹਤ ਪੈਕਜ ਦਾ ਐਲਾਨ ਕਰਨ।
Advertisement
Advertisement