ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਾਜਵਾ ਵੱਲੋਂ ਕਾਨੂੰਨ ਵਿਵਸਥਾ ਤੇ ਲੈਂਡ ਪੂਲਿੰਗ ਨੀਤੀ ’ਤੇ ਚਰਚਾ ਕਰਵਾਉਣ ਦੀ ਮੰਗ

ਵਿਰੋਧੀ ਧਿਰ ਦੇ ਆਗੂ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਲਿਖਿਆ ਪੱਤਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 12 ਜੁਲਾਈ

Advertisement

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਸੱਤਾਧਾਰੀ ਧਿਰ ’ਤੇ ਵਿਰੋਧੀਆਂ ਨੂੰ ਨਾ ਬੋਲਣ ਦੇਣ ਸਬੰਧੀ ਲਾਏ ਦੋਸ਼ਾਂ ਤੋਂ ਬਾਅਦ ਅੱਜ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਸ੍ਰੀ ਬਾਜਵਾ ਨੇ ਆਪਣੇ ਪੱਤਰ ਰਾਹੀਂ ਸਪੀਕਰ ਤੋਂ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਮੌਜੂਦਾ ਸਥਿਤੀ ਤੇ ਲੈਂਡ ਪੂਲਿੰਗ ਨੀਤੀ ’ਤੇ ਚਰਚਾ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਪਣੇ ਪੱਤਰ ’ਚ ਕਿਹਾ ਕਿ ਵਿਧਾਨ ਸਭਾ ਸੈਸ਼ਨ ਦਾ ਵਿਸਥਾਰ ਕਾਂਗਰਸ ਵਿਧਾਇਕਾਂ ਦੀ ਮੰਗ ਤੋਂ ਬਾਅਦ ਕੀਤਾ ਗਿਆ ਹੈ। ਇਸ ਲਈ 14 ਤੇ 15 ਜੁਲਾਈ ਨੂੰ ਹੋਣ ਵਾਲੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਲੈਂਡ ਪੂਲਿੰਗ ਨੀਤੀ ’ਤੇ ਇਕ-ਇਕ ਦਿਨ ਵਿਚਾਰ-ਚਰਚਾ ਕਰਵਾਈ ਜਾਣੀ ਚਾਹੀਦੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਬਿੱਲ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਸੀ, ਪਰ ਇਹ ਬਿੱਲ ਵਿਚਾਲੇ ਹੀ ਲਟਕ ਰਿਹਾ ਹੈ। ਸੂਬਾ ਸਰਕਾਰ ਵੱਲੋਂ ਹਾਲੇ ਤੱਕ ਬਿੱਲ ਦਾ ਖਰੜਾ ਹੀ ਤਿਆਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨ ਵਿਵਸਥਾ ਦੇ ਸੰਕਟ ਤੇ ਲੈਂਡ ਪੂਲਿੰਗ ਨੀਤੀ ਬਾਰੇ ਚਰਚਾ ਨੂੰ ਵਿਧਾਨ ਸਭਾ ਦੇ ਕੰਮਕਾਜ ਦੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ, ਉੱਦੋਂ ਤੱਕ ਸੈਸ਼ਨ ਵਧਾਉਣ ਲਈ ਬੈਠਕਾਂ ਸਿਰਫ਼ ਦਿਖਾਵਾ ਸਾਬਤ ਹੋਣਗੀਆਂ। ਵਿਰੋਧੀ ਧਿਰ ਦੇ ਆਗੂ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਵਿਧਾਨ ਸਭਾ ਦੇ ਕੰਮਕਾਜੀ ਏਜੰਡੇ ਵਿੱਚ ਸ਼ਾਮਲ ਕੀਤਾ ਜਾਵੇ।

Advertisement