DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bajwa meets Dallewal: ਬਾਜਵਾ ਵੱਲੋਂ ਡੱਲੇਵਾਲ ਦੀ ਹਮਾਇਤ

ਖਨੌਰੀ ਬਾਰਡਰ ਉੱਤੇ ਕਿਸਾਨ ਆਗੂ ਨਾਲ ਕੀਤੀ ਮੁਲਾਕਾਤ; ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਨੂੰ ਕਿਸਾਨਾਂ ਦੇ ਹਿੱਤਾਂ ਲਈ ਅਟੁੱਟ ਸਮਰਥਨ ਦੇਣ ਦਾ ਭਰੋਸਾ
  • fb
  • twitter
  • whatsapp
  • whatsapp
featured-img featured-img
ਪ੍ਰਤਾਪ ਸਿੰਘ ਬਾਜਵਾ ਖਨੌਰੀ ਬਾਰਡਰ ਉੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲਚਾਲ ਪੁੱਛਦੇ ਹੋਏ।
Advertisement

ਮਕਬੂਲ ਅਹਿਮਦ

ਕਾਦੀਆਂ, 15 ਦਸੰਬਰ

Advertisement

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਵਾਲੀ ਥਾਂ ਦਾ ਦੌਰਾ ਕਰਕੇ ਪਿਛਲੇ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਿਆ। ਡੱਲੇਵਾਲ ਨਾਲ ਗੱਲਬਾਤ ਦੌਰਾਨ ਬਾਜਵਾ ਨੇ ਭਰੋਸਾ ਦਿਵਾਇਆ ਕਿ ਕਾਂਗਰਸ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਸਣੇ ਕਿਸਾਨਾਂ ਦੀਆਂ ਹੋਰਨਾਂ ਮੰਗਾਂ ਬਾਰੇ ਉਨ੍ਹਾਂ ਨਾਲ ਡਟ ਕੇ ਖੜ੍ਹੀ ਹੈ। ਬਾਜਵਾ ਨੇ ਕਿਹਾ, ‘‘ਅਸੀਂ ਕਿਸਾਨਾਂ ਦੇ ਸੰਘਰਸ਼ ਨੂੰ ਹਰ ਸੰਭਵ ਸਮਰਥਨ ਦਿੰਦੇ ਹਾਂ। ਮੈਂ ਪੰਜਾਬ ਕਾਂਗਰਸ ਦੇ ਵਰਕਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸਾਨਾਂ ਨਾਲ ਇਕਜੁੱਟਤਾ ਨਾਲ ਖੜ੍ਹੇ ਹੋਣ ਅਤੇ ਚੱਲ ਰਹੇ ਅੰਦੋਲਨ ਵਿੱਚ ਹਰ ਸੰਭਵ ਸਮਰੱਥਾ ਨਾਲ ਯੋਗਦਾਨ ਪਾਉਣ। ਅਸੀਂ ਮਿਲ ਕੇ ਇਹ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕੀਤੀ ਜਾਵੇ। ਉਨ੍ਹਾਂ ਦਾ ਸੰਕਲਪ ਸਾਡੇ ਕਿਸਾਨ ਭਾਈਚਾਰੇ ਦੀ ਤਾਕਤ ਅਤੇ ਨਿਆਂ ਲਈ ਉਨ੍ਹਾਂ ਦੀ ਸਹੀ ਲੜਾਈ ਦਾ ਪ੍ਰਤੀਕ ਹੈ।’’ ਬਾਜਵਾ ਨੇ ਕਿਹਾ, ‘‘ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਡੇਰਾ ਲਾਏ ਹੋਏ ਲਗਪਗ 11 ਮਹੀਨੇ ਹੋ ਗਏ ਹਨ। ਹਰਿਆਣਾ ਪੁਲੀਸ ਦੀਆਂ ਵਧੀਕੀਆਂ ਕਾਰਨ 100 ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ ਅਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ ਹੈ। ਅੰਤ ਵਿੱਚ ਭਾਜਪਾ ਸਰਕਾਰ ਨੂੰ ਇੱਕ ਵਾਰ ਫਿਰ ਝੁਕਣਾ ਪਵੇਗਾ ਅਤੇ ਐੱਮਐੱਸਪੀ ਨੂੰ ਕਾਨੂੰਨੀ ਰੂਪ ਦੇਣ ਸਮੇਤ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣਾ ਪਵੇਗਾ।’’
Advertisement
×