ਬਾਜਵਾ ਵੱਲੋਂ ਪਾਰਟੀ ਵਿਧਾਇਕਾਂ ਨੂੰ ਪੁੱਤਰਾਂ ਨੂੰ ਮਿਲੀ ਨੌਕਰੀ ਦੀ ਪੇਸ਼ਕਸ਼ ਠੁਕਰਾਉਣ ਦੀ ਅਪੀਲ

ਬਾਜਵਾ ਵੱਲੋਂ ਪਾਰਟੀ ਵਿਧਾਇਕਾਂ ਨੂੰ ਪੁੱਤਰਾਂ ਨੂੰ ਮਿਲੀ ਨੌਕਰੀ ਦੀ ਪੇਸ਼ਕਸ਼ ਠੁਕਰਾਉਣ ਦੀ ਅਪੀਲ

ਚੰਡੀਗੜ੍ਹ, 21 ਜੂਨ

ਪੰਜਾਬ ਵਿੱਚ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦਿੱਤੇ ਜਾਣ ਦੇ ਮਾਮਲੇ ’ਤੇ ਕਾਂਗਰਸ ਦੀ ਪੰਜਾਬ ਇਕਾਈ ਵਿੱਚ ਵਧਦੀ ਤਕਰਾਰ ਵਿਚਾਲੇ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਸਬੰਧਤ ਵਿਧਾਇਕਾਂ ਨੂੰ ਇਹ ਪੇਸ਼ਕਸ਼ ਠੁਕਰਾਉਣ ਦੀ ਅਪੀਲ ਕੀਤੀ ਹੈ। ਬਾਜਵਾ ਨੇ ਕਾਦੀਆਂ ਤੋਂ ਵਿਧਾਇਕ ਅਤੇ ਆਪਣੇ ਛੋਟੇ ਭਰਾ ਫਤਹਿਜੰਗ ਸਿੰਘ ਅਤੇ ਲੁਧਿਆਣਾ ਤੋਂ ਵਿਧਾਇਕ ਰਾਕੇਸ਼ ਪਾਂਡੇ ਨੂੰ ਇਹ ਅਪੀਲ ਕੀਤੀ ਹੈ। ਇਨ੍ਹਾਂ ਦੇ ਪੁੱਤਰਾਂ ਨੂੰ ‘ਤਰਸ ਦੇ ਆਧਾਰ’ ’ਤੇ ਪੁਲੀਸ ਇੰਸਪੈਕਟਰ ਅਤੇ ਨਾਇਬ ਤਹਿਸੀਲਦਾਰ ਬਣਾਇਆ ਗਿਆ ਹੈ, ਜਿਸ ਦੀ ਵਿਰੋਧੀ ਧਿਰ ਤੋਂ ਇਲਾਵਾ ਕੁਝ ਕਾਂਗਰਸੀ ਵਿਧਾਇਕ ਵੱਲੋਂ ਵੀ ਖ਼ਿਲਾਫ਼ਤ ਕੀਤੀ ਜਾ ਰਹੀ ਹੈ। -ਏਜੰਸੀ

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All