ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਲਜਿੰਦਰ ਢਿੱਲੋਂ ਨੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਬਲਜਿੰਦਰ ਸਿੰਘ ਢਿੱਲੋਂ ਨੇ ਪੰਜਾਬ ਐਗਰੋ ਫੂਡ ਗਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਢਿੱਲੋਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਢਿੱਲੋਂ ਦੀ...
Advertisement

ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਬਲਜਿੰਦਰ ਸਿੰਘ ਢਿੱਲੋਂ ਨੇ ਪੰਜਾਬ ਐਗਰੋ ਫੂਡ ਗਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਢਿੱਲੋਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਢਿੱਲੋਂ ਦੀ ਅਗਵਾਈ ਹੇਠ ਕਾਰਪੋਰੇਸ਼ਨ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ। ਸ੍ਰੀ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਪਟਿਆਲਾ ਅਜੀਤਪਾਲ ਸਿੰਘ ਕੋਹਲੀ, ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਮੌਜੂਦ ਸਨ।

Advertisement
Advertisement
Show comments