ਬਲਕੌਰ ਸਿੰਘ ਨੇ ਅਦਾਲਤ ’ਚ ਸ਼ੂਟਰ ਪਛਾਣੇ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਅੱਜ ਇਥੋਂ ਦੀ ਅਦਾਲਤ ’ਚ ਸੁਣਵਾਈ ਹੋਈ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਅਦਾਲਤ ਵਿੱਚ ਪੇਸ਼ ਹੋਏ ਤੇ ਉਨ੍ਹਾਂ ਮੁਲਜ਼ਮਾਂ ਦੀ ਪਛਾਣ ਕੀਤੀ। ਅੱਜ ਅਦਾਲਤ ’ਚ ਮੂਸੇਵਾਲਾ ਦੇ ਕਤਲ ਸਮੇਂ ਵਰਤੀਆਂ ਗਈ...
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਅੱਜ ਇਥੋਂ ਦੀ ਅਦਾਲਤ ’ਚ ਸੁਣਵਾਈ ਹੋਈ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਅਦਾਲਤ ਵਿੱਚ ਪੇਸ਼ ਹੋਏ ਤੇ ਉਨ੍ਹਾਂ ਮੁਲਜ਼ਮਾਂ ਦੀ ਪਛਾਣ ਕੀਤੀ। ਅੱਜ ਅਦਾਲਤ ’ਚ ਮੂਸੇਵਾਲਾ ਦੇ ਕਤਲ ਸਮੇਂ ਵਰਤੀਆਂ ਗਈ ਬੋਲੈਰੋ ਅਤੇ ਕਰੋਲਾ ਕਾਰ ਵੀ ਪੇਸ਼ ਕੀਤੀ ਗਈ। ਸਿੱਧੂ ਮੂਸੇਵਾਲਾ ਦਾ 29 ਮਈ, 2022 ਨੂੰ ਪਿੰਡ ਜਵਾਹਰਕੇ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਵਕੀਲ ਸੁਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅਦਾਲਤ ’ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸ਼ੂਟਰਾਂ ਅਤੇ ਰੇਕੀ ਵਾਲਿਆਂ ਦੀ ਸ਼ਨਾਖ਼ਤ ਕੀਤੀ ਹੈ, ਜਿਨ੍ਹਾਂ ’ਚ ਪ੍ਰਿਆਵਰਤ ਫੌਜੀ, ਕੁਲਦੀਪ ਕਸ਼ਿਸ਼, ਦੀਪਕ ਮੁੰਡੀ, ਸੰਦੀਪ ਕੇਕੜਾ ਅਤੇ ਬਲਦੇਵ ਨਿੱਕੂ ਸ਼ਾਮਲ ਹਨ। ਇਸ ਮਾਮਲੇ ਵਿੱਚ ਅਗਲੀ ਪੇਸ਼ੀ 14 ਨਵੰਬਰ ਨੂੰ ਹੋਵੇਗੀ। ਪੁਲੀਸ ਅਨੁਸਾਰ ਸਿੱਧੂ ਮੂਸੇਵਾਲਾ ਦੀ ਹੱਤਿਆ ਸਮੇਂ ਬਲੈਰੋ ਗੱਡੀ ਵਿੱਚ ਪ੍ਰਿਆਵਰਤ ਫੌਜੀ, ਕੁਲਦੀਪ ਕਸ਼ਿਸ, ਅੰਕਿਤ ਸੇਰਸਾ ਅਤੇ ਦੀਪਕ ਮੁੰਡੀ ਸਵਾਰ ਸਨ ਜਦਕਿ ਕਰੋਲਾ ਕਾਰ ਵਿੱਚ ਜਗਰੂਪ ਰੂਪਾ ਤੇ ਮਨਪ੍ਰੀਤ ਕੁੱਸਾ ਮੌਜੂਦਾ ਸਨ।