ਪੰਜਾਬ ਦੇ ਸਰਕਾਰੀ ਹਸਪਤਾਲਾਂ ’ਚ ਅਪਰੇਸ਼ਨਾਂ ’ਤੇ ਪਾਬੰਦੀ

ਪੰਜਾਬ ਦੇ ਸਰਕਾਰੀ ਹਸਪਤਾਲਾਂ ’ਚ ਅਪਰੇਸ਼ਨਾਂ ’ਤੇ ਪਾਬੰਦੀ

ਦਵਿੰਦਰ ਪਾਲ
ਚੰਡੀਗੜ੍ਹ 4 ਅਗਸਤ

ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਸਾਧਾਰਨ ਅਪਰੇਸ਼ਨਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਲਿਖੇ ਪੱਤਰ ’ਚ ਸਾਫ਼ ਕਰ ਦਿੱਤਾ ਕਿ ਕਰੋਨਾਵਾਇਰਸ ਦੇ ਵਧਦੇ ਕੇਸਾਂ ਕਰ ਕੇ 15 ਦਿਨ ਹਸਪਤਾਲਾਂ ਵਿੱਚ ਅਪਰੇਸ਼ਨ ਨਹੀਂ ਕੀਤੇ ਜਾਣਗੇ। ਸਿਹਤ ਵਿਭਾਗ ਦੇ ਡਾਇਰੈਕਟਰ ਵੱਲੋਂ 3 ਅਗਸਤ ਨੂੰ ਜਾਰੀ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਿਹਤ ਅਮਲੇ ਦੀਆਂ ਸੇਵਾਵਾਂ ਕਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਸੰਭਾਲ ’ਚ ਲਏ ਜਾਣ ਕਾਰਨ ਅਪਰੇਸ਼ਨ ਬੰਦ ਕੀਤੇ ਗਏ ਹਨ। ਉਧਰ ਸਰਕਾਰੀ ਹਸਪਤਾਲਾਂ ਵਿੱਚ ਤਾਇਨਾਤ ਡਾਕਟਰੀ ਅਮਲੇ ਦਾ ਕਹਿਣਾ ਹੈ ਕਿ ਸਰਜਨ ਅਤੇ ਅਪਰੇਸ਼ਨ ਥੀਏਟਰਾਂ ਵਿਚਲਾ ਅਮਲਾ ਕੋਵਿਡ ਮਰੀਜ਼ਾਂ ਦੀ ਦੇਖ-ਰੇਖ ਨਹੀਂ ਕਰ ਰਿਹਾ, ਜਿਸ ਕਰ ਕੇ ਅਪਰੇਸ਼ਨ ਬੰਦ ਨਹੀਂ ਕੀਤੇ ਜਾਣੇ ਚਾਹੀਦੇ। ਡਾਕਟਰਾਂ ਨੇ ਇਹ ਵੀ ਕਿਹਾ ਕਿ ਛੋਟੇ-ਮੋਟੇ ਅਪਰੇਸ਼ਨ ਬੰਦ ਕਰਨ ਨਾਲ ਗਰੀਬ ਲੋਕਾਂ ਦੀ ਮੁਕੰਮਲ ਟੇਕ ਨਿੱਜੀ ਹਸਪਤਾਲਾਂ ’ਤੇ ਰਹਿ ਜਾਵੇਗੀ।

ਡਾਕਟਰੀ ਅਮਲੇ ਨੇ ਦੱਸਿਆ ਕਿ ਜ਼ਿਲ੍ਹਾ ਪੱੱਧਰ ਦੇ ਹਸਪਤਾਲ ਵਿੱਚ ਇਕ ਮਹੀਨੇ ਦੌਰਾਨ 300 ਤੋਂ ਵੱਧ ਅਪਰੇਸ਼ਨ ਹੁੰਦੇ ਹਨ ਜਦੋਂਕਿ ਤਹਿਸੀਲ ਪੱਧਰੀ ਹਸਪਤਾਲਾਂ ਵਿੱਚ ਇਨ੍ਹਾਂ ਦੀ ਗਿਣਤੀ 50 ਤੋਂ ਲੈ ਕੇ 100 ਮੰਨੀ ਜਾਂਦੀ ਹੈ। ਸਰਕਾਰੀ ਹਸਪਤਾਲਾਂ ਵਿੱਚ ਆਮ ਤੌਰ ’ਤੇ ਅੱਖਾਂ, ਨੱਕ, ਕੰਨ, ਬੱਚੇਦਾਨੀ, ਅੰਤੜੀਆਂ, ਹਰਨੀਆਂ, ਬਵਾਸੀਰ, ਪਿੱਤਾ ਗਦੂਦਾਂ ਜਾਂ ਹੋਰ ਜਨਰਲ ਅਪਰੇਸ਼ਨਾਂ ਨਾਲ ਸਬੰਧਤ ਮਰੀਜ਼ ਆਉਂਦੇ ਰਹਿੰਦੇ ਹਨ। ਸਰਕਾਰੀ ਹਸਪਤਾਲਾਂ ਵਿੱਚ ਅਪਰੇਸ਼ਨ ਦੀ ਫੀਸ 1 ਹਜ਼ਾਰ ਰੁਪਏ ਪ੍ਰਤੀ ਅਪਰੇਸ਼ਨ ਹੁੰਦੀ ਹੈ ਜਦੋਂ ਕਿ ਨਿੱਜੀ ਹਸਪਤਾਲਾਂ ਵੱਲੋਂ 25 ਹਜ਼ਾਰ ਤੋਂ 50 ਹਜ਼ਾਰ ਰੁਪਏ ਤੱਕ ਫੀਸਾਂ ਲਈਆਂ ਜਾਂਦੀਆਂ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸਿਰਫ ਹੰਗਾਮੀ ਹਾਲਤ ਵਿੱਚ ਜਾਂ ਹਾਦਸੇ ਦੇ ਮਾਮਲੇ ਵਿੱਚ ਹੀ ਅਪਰੇਸ਼ਨ ਕੀਤੇ ਜਾ ਸਕਦੇ ਹਨ। ਡਾਕਟਰਾਂ ਨੇ ਖਦਸ਼ਾ ਜਤਾਇਆ ਕਿ ਵਿਭਾਗ ਨੇ 15 ਦਿਨ ਕਹੇ ਹਨ, ਪਰ ਜਿਸ ਤਰ੍ਹਾਂ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ ਉਸ ਨੂੰ ਦੇਖਦਿਆਂ ਮੰਨਿਆ ਜਾ ਰਿਹਾ ਹੈ ਕਿ ਆਮ ਅਪਰੇਸ਼ਨਾਂ ’ਤੇ ਪਾਬੰਦੀ ਵਧ ਵੀ ਸਕਦੀ ਹੈ। ਕਰੋਨਾ ਦੇ ਕਹਿਰ ਕਰ ਕੇ ਨਿੱਜੀ ਖੇਤਰ ਦੇ ਹਸਪਤਾਲਾਂ ਨੇ ਜਨਰਲ ਓਪੀਡੀ ਪਹਿਲਾਂ ਹੀ ਬੰਦ ਕਰ ਦਿੱਤੀ ਸੀ, ਜਿਸ ਦੀ ਭਰਵੀਂ ਅਲੋਚਨਾ ਹੋਈ ਸੀ।

ਜਨਰਲ ਅਪਰੇਸ਼ਨਾਂ ’ਤੇ ਪਾਬੰਦੀ ਆਰਜ਼ੀ: ਸਿਹਤ ਮੰਤਰੀ

ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਜਨਰਲ ਅਪਰੇਸ਼ਨਾਂ ’ਤੇ ਲਾਈ ਪਾਬੰਦੀ ਆਰਜ਼ੀ ਹੈ। ਸਰਕਾਰ ਦੀ ਪਹਿਲੀ ਤਰਜੀਹ ਲੋਕਾਂ ਨੂੰ ਕਰੋਨਾ ਦੇ ਕਹਿਰ ਤੋਂ ਬਚਾਉਣਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਕਰੋਨਾ ਦੇ ਵਧਦੇ ਮਰੀਜ਼ਾਂ ਕਾਰਨ ਸੀਐੱਮਸੀ ਅਤੇ ਡੀਐੱਮਸੀ ਨੂੰ ਵੀ ਕਿਹਾ ਗਿਆ ਹੈ ਮੌਜੂਦਾ ਸਮੇਂ ਦੌਰਾਨ ਸਿਰਫ ਹੰਗਾਮੀ ਹਾਲਤ ਵਿੱਚ ਹੀ ਅਪਰੇਸ਼ਨ ਕੀਤੇ ਜਾਣ ਅਤੇ ਜਿਨ੍ਹਾਂ ਮਰੀਜ਼ਾਂ ਦੀ ਜਾਨ ਨੂੰ ਖਤਰਾ ਨਹੀਂ ਉਨ੍ਹਾਂ ਦੇ ਅਪਰੇਸ਼ਨ ਦਾ ਕੰਮ ਮੁਲਤਵੀ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All