ਪੰਜਾਬੀ ’ਵਰਸਿਟੀ ਕੈਂਪਸ ਵਿੱਚ ਧਰਨਿਆਂ ’ਤੇ ਪਾਬੰਦੀ
ਪੱਤਰ ਪ੍ਰੇਰਕ ਪਟਿਆਲਾ, 23 ਜੂਨ ਪੰਜਾਬੀ ਯੂਨੀਵਰਸਿਟੀ ਨੇ ਕੈਂਪਸ ਵਿੱਚ ਕਿਸੇ ਤਰ੍ਹਾਂ ਦੇ ਧਰਨੇ ’ਤੇ ਪਾਬੰਦੀ ਲਾ ਦਿੱਤੀ ਹੈ। ਪਿਛਲੇ ਕੁਝ ਦਿਨਾਂ ਤੋਂ ਧਰਨੇ ਉੱਤੇ ਬੈਠੇ ਕੰਟਰੈਕਟ ਅਧਿਆਪਕਾਂ ਸਬੰਧੀ ਯੂਨੀਵਰਸਿਟੀ ਅਥਾਰਿਟੀ ਨੇ ਦੱਸਿਆ ਕਿ ਅਦਾਲਤ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ...
Advertisement
ਪੱਤਰ ਪ੍ਰੇਰਕ
ਪਟਿਆਲਾ, 23 ਜੂਨ
Advertisement
ਪੰਜਾਬੀ ਯੂਨੀਵਰਸਿਟੀ ਨੇ ਕੈਂਪਸ ਵਿੱਚ ਕਿਸੇ ਤਰ੍ਹਾਂ ਦੇ ਧਰਨੇ ’ਤੇ ਪਾਬੰਦੀ ਲਾ ਦਿੱਤੀ ਹੈ। ਪਿਛਲੇ ਕੁਝ ਦਿਨਾਂ ਤੋਂ ਧਰਨੇ ਉੱਤੇ ਬੈਠੇ ਕੰਟਰੈਕਟ ਅਧਿਆਪਕਾਂ ਸਬੰਧੀ ਯੂਨੀਵਰਸਿਟੀ ਅਥਾਰਿਟੀ ਨੇ ਦੱਸਿਆ ਕਿ ਅਦਾਲਤ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਦੀ ਚਾਰਦੀਵਾਰੀ ਤੋਂ 300 ਮੀਟਰ ਬਾਹਰ ਤੱਕ ਕਿਸੇ ਵੀ ਧਰਨੇ, ਇਕੱਠ, ਮੀਟਿੰਗ, ਇਕੱਤਰਤਾ, ਪ੍ਰਦਰਸ਼ਨ ਘਿਰਾਓ ਆਦਿ ਗਤੀਵਿਧੀ ਦੀ ਮਨਾਹੀ ਹੈ।
ਅਥਾਰਿਟੀ ਨੇ ਕਿਹਾ ਕਿ ਅਦਾਲਤੀ ਹੁਕਮਾਂ ਮੁਤਾਬਕ ਯੂਨੀਵਰਸਿਟੀ ਕੈਂਪਸ ਅੰਦਰ ਧਰਨਾ ਨਹੀਂ ਲਗਾਇਆ ਜਾ ਸਕਦਾ ਅਤੇ ਕਰਮਚਾਰੀ ਕਿਸੇ ਵੀ ਰੂਪ ਵਿੱਚ ਯੂਨੀਵਰਸਿਟੀ ਦੇ ਕੰਮ-ਕਾਜ ਨੂੰ ਪ੍ਰਭਾਵਿਤ ਨਹੀਂ ਕਰ ਸਕਦੇ। ਅਥਾਰਿਟੀ ਨੇ ਕਿਹਾ ਕਿ ਅਧਿਆਪਕਾਂ ਨੂੰ ਅਦਾਲਤ ਦੇ ਇਨ੍ਹਾਂ ਹੁਕਮਾਂ ਅਨੁਸਾਰ ਆਪਣਾ ਧਰਨਾ ਫੌਰੀ ਖ਼ਤਮ ਕਰ ਦੇਣਾ ਚਾਹੀਦਾ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਅਦਾਲਤੀ ਹੁਕਮਾਂ ਦੀ ਉਲੰਘਣਾ/ਤੌਹੀਨ ਮੰਨਿਆ ਜਾਵੇਗਾ। ਇਸ ਦਾ ਅਦਾਲਤ ਗੰਭੀਰ ਨੋਟਿਸ ਲੈ ਸਕਦੀ ਹੈ।
Advertisement