ਵਿਦਿਆਰਥੀ ਪ੍ਰਦਰਸ਼ਨਾਂ ’ਤੇ ਪਾਬੰਦੀ ਗ਼ੈਰ-ਜਮਹੂਰੀ: ਮੀਤ ਹੇਅਰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 21 ਜੂਨ ‘ਆਪ’ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਪ੍ਰਦਰਸ਼ਨ ਨਾ ਕਰਨ ਸਬੰਧੀ ਵਿਦਿਆਰਥੀਆਂ ਤੋਂ ਹਲਫ਼ਨਾਮਾ ਮੰਗਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਮੀਤ ਹੇਅਰ ਨੇ ਇਸ ਫ਼ੈਸਲੇ ਨੂੰ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੂਨ
Advertisement
‘ਆਪ’ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਪ੍ਰਦਰਸ਼ਨ ਨਾ ਕਰਨ ਸਬੰਧੀ ਵਿਦਿਆਰਥੀਆਂ ਤੋਂ ਹਲਫ਼ਨਾਮਾ ਮੰਗਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਮੀਤ ਹੇਅਰ ਨੇ ਇਸ ਫ਼ੈਸਲੇ ਨੂੰ ਗ਼ੈਰ-ਜਮਹੂਰੀ ਤੇ ਤਾਨਾਸ਼ਾਹੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ ਅਤੇ ਅਜਿਹੇ ਦੇਸ਼ ਦੀ ਸਰਕਾਰੀ ਯੂਨੀਵਰਸਿਟੀ ਵਿੱਚ ਅਜਿਹਾ ਤਾਨਾਸ਼ਾਹੀ ਫ਼ੈਸਲਾ ਗ਼ੈਰ-ਜ਼ਿੰਮੇਵਾਰਾਨਾ ਅਤੇ ਲੋਕਤੰਤਰ ਦਾ ਅਪਮਾਨ ਹੈ। ਜੇਕਰ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਕਿੱਥੇ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਸਾਰੀਆਂ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਬਿਹਤਰ ਸਿੱਖਿਆ ਅਤੇ ਸਹੂਲਤਾਂ ਲਈ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹਨ ਅਤੇ ਇਸ ਨਾਲ ਵਿਦਿਆਰਥੀਆਂ ਨੂੰ ਫ਼ਾਇਦਾ ਹੁੰਦਾ ਹੈ।
Advertisement
×