ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਰਿਮੰਦਰ ਸਾਹਿਬ ’ਚ ਭਲਕੇ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ

ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨਗੇ ਜਥੇਦਾਰ ਕੁਲਦੀਪ ਸਿੰਘ ਗੜਗੱਜ
Advertisement

ਜਗਤਾਰ ਸਿੰਘ ਲਾਂਬਾ

ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ 21 ਅਕਤੂਬਰ ਨੂੰ ਮਨਾਇਆ ਜਾਵੇਗਾ। ਇਸ ਮੌਕੇ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਰਸ਼ਨੀ ਡਿਓੜੀ ਤੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਜਾਵੇਗਾ। ਇਸ ਵਾਰ ਦੀਵਾਲੀ ਦੇ ਤਿਉਹਾਰ ਸਬੰਧੀ ਦੋ ਮਿਤੀਆਂ 20 ਅਤੇ 21 ਅਕਤੂਬਰ ਹੋਣ ਕਾਰਨ ਵੱਡੇ ਪੱਧਰ ’ਤੇ ਦੁਚਿੱਤੀ ਵਾਲੀ ਸਥਿਤੀ ਹੈ। ਕੁਝ ਧਿਰਾਂ ਵੱਲੋਂ ਦੀਵਾਲੀ 20 ਅਕਤੂਬਰ ਨੂੰ ਦੱਸੀ ਜਾ ਰਹੀ ਹੈ ਜਦੋਂ ਕਿ ਧਾਰਮਿਕ ਸੰਗਠਨਾਂ ਵੱਲੋਂ ਦੀਵਾਲੀ ਦਾ ਤਿਉਹਾਰ 21 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਛੋੜ ਦਿਵਸ 21 ਅਕਤੂਬਰ ਨੂੰ ਹਰਿਮੰਦਰ ਸਾਹਿਬ ਵਿਖੇ ਮਨਾਏ ਜਾਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਤਹਿਤ 20, 21 ਅਤੇ 22 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਣਗੇ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਵਿੱਚ ਢਾਡੀ, ਕਵੀਸ਼ਰ ਜਥੇ ਤੇ ਪ੍ਰਚਾਰਕ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਨਗੇ। 21 ਅਕਤੂਬਰ ਨੂੰ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਸ਼ਾਮ 5 ਵਜੇ ਦਰਸ਼ਨੀ ਡਿਓੜੀ ਤੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਕੌਮ ਦੇ ਨਾਲ ਸੰਦੇਸ਼ ਜਾਰੀ ਕਰਨਗੇ। ਇਸ ਦਿਨ ਵੱਡੇ ਪੱਧਰ ’ਤੇ ਨਿਹੰਗ ਸਿੰਘ ਜਥੇਬੰਦੀਆਂ ਵੀ ਸਮਾਗਮ ਵਿੱਚ ਸ਼ਾਮਿਲ ਹੁੰਦੀਆਂ ਹਨ, ਜੋ ਸਿੱਧੇ ਤੌਰ ’ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬਤੌਰ ਕਾਰਜਕਾਰੀ ਜਥੇਦਾਰ ਮਾਨਤਾ ਦੇਣ ਦਾ ਸੰਕੇਤ ਹੋਵੇਗਾ। ਜ਼ਿਕਰਯੋਗ ਹੈ ਕਿ ਕੁਝ ਨਿਹੰਗ ਸਿੰਘ ਜਥੇਬੰਦੀਆਂ ਅਤੇ ਕਈ ਹੋਰ ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਗੜਗੱਜ ਦੀ ਇਸ ਨਿਯੁਕਤੀ ’ਤੇ ਇਤਰਾਜ਼ ਕੀਤਾ ਗਿਆ ਸੀ।

Advertisement

ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਬੰਦੀ ਛੋੜ ਦਿਵਸ 21 ਅਕਤੂਬਰ ਨੂੰ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸੰਗਤ ਵਿੱਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿੱਚ ਸੰਗਤ ਦੇਸ਼ ਵਿਦੇਸ਼ ਤੋਂ ਗੁਰੂ ਘਰ ਵਿਖੇ ਦਰਸ਼ਨ ਕਰਨ ਲਈ ਪੁੱਜੇਗੀ। ਉਨ੍ਹਾਂ ਦੱਸਿਆ ਕਿ 21 ਅਕਤੂਬਰ ਨੂੰ ਧਾਰਮਿਕ ਸਮਾਗਮ ਹੋਣਗੇ, ਸ਼ਾਮ ਨੂੰ ਦੀਪਮਾਲਾ ਹੋਵੇਗੀ ਅਤੇ ਰਾਤ ਨੂੰ ਆਤਿਸ਼ਬਾਜ਼ੀ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਸੰਗਤ ਦੀ ਭਾਰੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।

Advertisement
Show comments