ਬਾਂਦੀਆ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਮਲੋਟ/ ਸ੍ਰੀ ਮੁਕਤਸਰ ਸਾਹਿਬ: ਪਿੰਡ ਬਾਦੀਆਂ ਤੋਂ ਅਮਰੀਕਾ ਗਏ ਗੁਰਭੇਜ ਸਿੰਘ (28) ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਗੁਰਭੇਜ ਸਿੰਘ 11 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ ਤੇ ਇਸ ਵੇਲੇ ਕੈਲੀਫੋਰਨੀਆ ’ਚ ਰਹਿ ਰਿਹਾ...
Advertisement
ਮਲੋਟ/ ਸ੍ਰੀ ਮੁਕਤਸਰ ਸਾਹਿਬ: ਪਿੰਡ ਬਾਦੀਆਂ ਤੋਂ ਅਮਰੀਕਾ ਗਏ ਗੁਰਭੇਜ ਸਿੰਘ (28) ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਗੁਰਭੇਜ ਸਿੰਘ 11 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ ਤੇ ਇਸ ਵੇਲੇ ਕੈਲੀਫੋਰਨੀਆ ’ਚ ਰਹਿ ਰਿਹਾ ਸੀ। ਪਿੰਡ ਦੇ ਸਰਪੰਚ ਸਾਹਿਬ ਸਿੰਘ ਨੇ ਦੱਸਿਆ ਕਿ ਅਮਰੀਕਾ ਤੋਂ ਗੁਰਭੇਜ ਸਿੰਘ ਦੇ ਦੋਸਤ ਨੇ ਵੀਰਵਾਰ ਦੀ ਰਾਤ ਨੂੰ ਦੱਸਿਆ ਕਿ ਗੁਰਭੇਜ ਨੂੰ ਛਾਤੀ ਵਿਚ ਤੇਜ਼ ਦਰਦ ਹੋਇਆ ਅਤੇ ਉਸ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਡਾਕਟਰਾਂ ਨੇ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਹੈ। ਇਸ ਦੌਰਾਨ ਮ੍ਰਿਤਕ ਦੇ ਪਿਤਾ ਸਵਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਆਪਣੇ ਪੁੱਤ ਦੀ ਮ੍ਰਿਤਕ ਦੇਹ ਦੇਸ਼ ਵਾਪਸ ਲਿਆਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਅਰਜ਼ੀ ਦਿੱਤੀ ਹੈ ਅਤੇ ਇਥੋਂ ਦੇ ਵਿਧਾਇਕ ਡਾ. ਬਲਜੀਤ ਕੌਰ ਵੀ ਇਸ ਲਈ ਸਹਿਯੋਗ ਕਰ ਰਹੇ ਹਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement