ਅਟਾਰੀ ਸਰਹੱਦ ’ਤੇ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

ਅਟਾਰੀ ਸਰਹੱਦ ’ਤੇ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

ਦਿਲਬਾਗ ਸਿੰਘ ਗਿੱਲ
ਅਟਾਰੀ, 2 ਜੂਨ

ਸੀਮਾ ਸੁਰੱਖਿਆ ਬਲ ਵੱਲੋਂ ਗੈਰਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰ ਕੇ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦੇ ਇਕ ਬੰਗਲਾਦੇਸ਼ੀ ਨਾਗਰਿਕ ਅਬਦੁੱਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਉਸ ਦਾ ਰਿਮਾਂਡ ਲਿਆ ਗਿਆ ਹੈ। ਅਟਾਰੀ ਸਰਹੱਦ ’ਤੇ ਉਸ ਦੀ ਸ਼ਨਾਖ਼ਤ ਅਬਦੁੱਲਾ ਵਾਸੀ ਸ਼ਰੀਅਤਪੁਰ (ਸਾਖੀਪੁਰ), ਬੰਗਲਾਦੇਸ਼ ਵਜੋਂ ਹੋਈ ਹੈ। ਅਬਦੁੱਲਾ ਨੇ ਦੱਸਿਆ ਕਿ ਉਹ ਪਾਕਿਸਤਾਨ ਦੇ ਸ਼ਹਿਰ ਕਰਾਚੀ ਜਾਣਾ ਚਾਹੁੰਦਾ ਸੀ। ਉਸ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਉਸ ਦਾ ਰਾਬਤਾ ਕਰਾਚੀ ਦੀ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ ਜੋ ਬਾਅਦ ਵਿੱਚ ਪ੍ਰੇਮ ਸਬੰਧਾਂ ’ਚ ਬਦਲ ਗਿਆ। ਬੰਗਲਾਦੇਸ਼ੀ ਨਾਗਰਿਕ ਨੇ ਦੱਸਿਆ ਕਿ ਲੜਕੀ ਦੇ ਮਾਪੇ ਉਸ ਦਾ ਵਿਆਹ ਉਸ ਦੀ ਮਰਜ਼ੀ ਦੇ ਉਲਟ ਕਰਨ ਜਾ ਰਹੇ ਸਨ। ਉਸ ਨੂੰ ਜਦ ਪਤਾ ਲੱਗਾ ਤਾਂ ਉਹ ਪਿਆਰ ਨੂੰ ਬਚਾਉਣ ਖ਼ਾਤਰ ਕਰਾਚੀ ਜਾਣ ਲਈ ਬਿਨਾਂ ਪਾਸਪੋਰਟ-ਵੀਜ਼ਾ ਦੇ ਬੰਗਲਾਦੇਸ਼ ਤੋਂ ਕੋਲਕਾਤਾ ਦੇ ਰਸਤੇ ਭਾਰਤ ਦਾਖ਼ਲ ਹੋਇਆ। ਬਾਅਦ ਵਿਚ ਉਹ ਪੈਦਲ ਚੱਲ ਕੇ ਅਟਾਰੀ ਸਰਹੱਦ ਤੱਕ ਪਹੁੰਚ ਗਿਆ ਤੇ ਸੰਗਠਿਤ ਚੈੱਕ ਪੋਸਟ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਤੋਂ ਪਾਕਿਸਤਾਨ ਜਾਣ ਦਾ ਰਸਤਾ ਪੁੱਛਣ ਲੱਗਾ। ਉਸ ਦੀ ਤਲਾਸ਼ੀ ਲਈ ਗਈ ਪਰ ਉਸ ਕੋਲੋਂ ਕੁਝ ਨਾ ਮਿਲਿਆ। ਸ਼ੱਕ ਦੇ ਆਧਾਰ ਤੇ ਉਸ ਨੂੰ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ। ਬਿਨਾਂ ਪਾਸਪੋਰਟ-ਵੀਜ਼ਾ ਭਾਰਤ ਵਿਚ ਦਾਖਲ ਹੋਣ ’ਤੇ ਅਬਦੁੱਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All