ਚਮਕੌਰ ਸਾਹਿਬ: ਲੋਕਾਂ ਦੇ ਬੋਲਣ ਅਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਦੀ ਪੈਰਵੀ ਕਰਦੇ ਹੋਏ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਭਾਰਤ ਸਰਕਾਰ ਨੂੰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਤੋਂ ਪਾਬੰਦੀ ਹਟਾਉਣ ਦੀ ਅਪੀਲ ਕਰਦਾ ਹੈ। ਅਜਿਹੀਆਂ ਪਾਬੰਦੀਆਂ ਨਿਰੋਗ ਲੋਕਤੰਤਰ ਦੇ ਹਿੱਤ ਵਿੱਚ ਨਹੀਂ ਹਨ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਨੇ ਕਰਦਿਆਂ ਕਿਹਾ ਕਿ ਅਗਲੇ ਸੈਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਇਹ ਮੁੱਦਾ ਸੰਸਦ ਵਿੱਚ ਚੁੱਕੇਗਾ। ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਰਿਲੀਜ਼ ਹੋਏ ਉਸ ਦੇ ਗੀਤ ਐੱਸਵਾਈਐੱਲ ਤੇ ਪਾਬੰਦੀ ਤੋਂ ਬਾਅਦ ਹੁਣ ਗਰੇਵਾਲ ਦੇ ਗੀਤ ‘ਰਿਹਾਈ’ ਤੇ ਪਾਬੰਦੀ ਲਗਾ ਦਿੱਤੀ ਗਈ ਹੈ। -ਨਿੱਜੀ ਪੱਤਰ ਪ੍ਰੇਰਕ