ਪਟਿਆਲਾ: ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਇਕ ਫੌਜੀਦਾਰੀ ਕੇਸ ’ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਪਟਿਆਲਾ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ। ਐਡਵੋਕੇਟ ਗੁਰਪ੍ਰੀਤ ਭਸੀਨ ਨੇ ਦੱਸਿਆ ਕਿ ਬਰਨਾਲਾ ਜੇਲ੍ਹ ’ਚ ਬੰਦ ਬੈਂਸ ਨੂੰ 3 ਅਗਸਤ ਨੂੰ ਪੇਸ਼ ਕਰਨ ਦੀ ਤਾਕੀਦ ਕੀਤੀ ਗਈ ਹੈ। -ਖੇਤਰੀ ਪ੍ਰਤੀਨਿਧ