ਟ੍ਰਿਬਿਊਨ ਵੈਬ ਡੈਸਕ
ਚੰਡੀਗੜ੍ਹ, 9 ਸਤੰਬਰ
ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਦਾ ਰੈਗੂਲਰ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਸੁਨੇਹੇ ਅਨੁਸਾਰ ਇਸ ਤੋਂ ਪਹਿਲਾਂ ਸ੍ਰੀ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਐਡੀਸ਼ਨਲ ਚਾਰਜ ਸੌਂਪਿਆ ਗਿਆ ਸੀ। ਉਨ੍ਹਾਂ ਦੀ ਥਾਂ ਹੁਣ ਆਰ.ਐੱਨ. ਰਵੀ ਤਾਮਿਲ ਨਾਡੂ ਦੇ ਨਵੇਂ ਰਾਜਪਾਲ ਹੋਣਗੇ।