ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 16 ਨਵੰਬਰ
ਪੰਜਾਬ ਸਟੇਟ ਇਲੈਕਟ੍ਰੀਸਿਟੀ ਬੋਰਡ ਐਂਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਪੀ.ਐੱਸ.ਈ.ਬੀ ਸਮੂਹ ਜਥੇਬੰਦੀਆਂ ਸਰਹਿੰਦ ਵੱਲੋਂ ਸਮੂਹਿਕ ਛੁੱਟੀ ਕਰਕੇ ਨੰਗੇ ਧੜ ਹੋ ਕੇ ਸਰਕਾਰ ਅਤੇ ਪਾਵਰਕਾਮ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਵਰਕੌਮ ਦੇ ਮੁਲਾਜ਼ਮਾਂ ਵੱਲੋਂ ਪੇਅ ਬੈਂਡ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਵਰਕੌਮ ਮੈਨੇਜਮੈਂਟ ਵੱਲੋਂ ਪੀ. ਪੈਟ ਅਤੇ ਹੋਰ ਮੰਗਾਂ ’ਤੇ ਸਮਝੌਤਾ ਕਰ ਕੇ ਵੀ ਇਹ ਲਾਗੂ ਨਹੀਂ ਕੀਤੀਆਂ ਗਈਆਂ ਜਦਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ 01-12-2011 ਤੋਂ ਪੇਅ ਬੈਂਡ ਦੇ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਾਵਰਕੌਮ ਦੇ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਮੁਲਾਜ਼ਮਾ ਨੇ ਕਿਹਾ ਕਿ ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਵਾਰ-ਵਾਰ ਮੀਟਿੰਗਾਂ ਬੁਲਾ ਕੇ ਪਿੰਡ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਬਿਜਲੀ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਝੂਠੇ ਵਾਅਦੇ ਕੀਤੇ ਜਾ ਰਹੇ ਹਨ, ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਇਸ ਲਈ ਮੁਲਾਜ਼ਮਾਂ ਵੱਲੋਂ 15-16 ਨਵੰਬਰ ਨੂੰ ਸਮੂਹਿਕ ਛੁੱਟੀ ਕੀਤੀ ਗਈ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪਾਵਰਕੌਮ ਮੈਨੇਜਮੈਂਟ ਵੱਲੋਂ ਪੇਅ ਬੈਂਡ ਦਾ ਹੱਲ ਨਾ ਕੀਤਾ ਗਿਆ ਤਾਂ ਇਹ ਛੁੱਟੀ ਅਣਮਿੱਥੇ ਸਮੇਂ ਲਈ ਭਰੀ ਜਾਵੇਗੀ।
ਲਾਲੜੂ (ਪੱਤਰ ਪ੍ਰੇਰਕ): ਪਾਵਰਕੌਮ ਦੀ ਮੁਲਾਜ਼ਮ ਜੱਥੇਬੰਦੀ ਟੀ.ਐਸ.ਯੂ, ਐਮ.ਐਸ.ਯੂ ਅਤੇ ਪੈਨਸਨਰਜ਼ ਯੂਨੀਅਨ ਨੇ ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਅੱਜ ਮੰਡਲ ਦਫਤਰ ਲਾਲੜੂ ਦੇ ਅੱਗੇ ਪੀ.ਐਸ.ਪੀ.ਸੀ.ਐਲ ਦੀ ਮੈਨੇਜਮੇੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ। ਇਸ ਮੌਕੇ ਮੁਲਾਜ਼ਮ ਆਗੂ ਮਹਿੰਦਰ ਸਿੰਘ ਸੈਣੀ, ਨਰੇਸ ਕੁਮਾਰ ਸੈਣੀ, ਬਲਵਿੰਦਰ ਸਿੰਘ ਆਦਿ ਆਗੂ ਮੌਜੂਦ ਸਨ।