ਲਖਵੀਰ ਸਿੰਘ ਚੀਮਾ
ਟੱਲੇਵਾਲ(ਬਰਨਾਲਾ), 4 ਫਰਵਰੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਹਲਕਾ ਭਦੌੜ ਵਿੱਚ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖ਼ਾਸ ਦਰਬਾਰਾ ਸਿੰਘ ਗੁਰੂ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ, ਕਿਉਂਕਿ ਅੱਜ ਉਨ੍ਹਾਂ ਦਾ ਸਾਥ ਦੇਣ ਜਿਥੇ ਆਮ ਆਦਮੀ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਆਏ ਹਨ, ਉਥੇ ਦਰਬਾਰਾ ਸਿੰਘ ਗੁਰੂ ਆਪਣੇ ਸਾਥੀਆਂ ਨਾਲ ਕਾਂਗਰਸ ਵਿਚ ਸ਼ਾਮਲ ਹੋਏ ਹਨ। ਸ੍ਰੀ ਚੰਨੀ ਨੇ ਕਿਹਾ ਕਿ ਹਾਈ ਕਮਾਂਡ ਜਿ ਸਨੂੰ ਵੀ ਮੁੱਖ ਮੰਤਰੀ ਦਾ ਚਿਹਰਾ ਬਣਾਏਗੀ, ਉਹ ਉਸ ਨਾਲ ਚੱਲਣਗੇ।