DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Barnala: ਮੇਲੇ ਵਿੱਚੋਂ ਘਰੇਲੂ ਗੈਸ ਸਿਲੰਡਰ ਜ਼ਬਤ

ਸ਼ਿਕਾਇਤਾਂ ਮਿਲਣ ਤੋਂ ਬਾਅਦ ਵਿਭਾਗ ਦੀ ਕਾਰਵਾਈ

  • fb
  • twitter
  • whatsapp
  • whatsapp
Advertisement

ਬਰਨਾਲਾ ਦੀ ਅਨਾਜ ਮੰਡੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਸਵਦੇਸ਼ੀ ਮੇਲੇ ਵਿੱਚ ਖਾਣ-ਪੀਣ ਦੀਆਂ ਸਟਾਲਾਂ ਉੱਪਰ ਵਰਤੇ ਜਾ ਰਹੇ ਘਰੇਲੂ ਗੈਸ ਸਿਲੰਡਰਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਅੱਜ ਕਾਰਵਾਈ ਕਰਦਿਆਂ ਫੂਡ ਸਪਲਾਈ ਵਿਭਾਗ ਵੱਲੋਂ ਗੈਸ ਸਿਲੰਡਰ ਜ਼ਬਤ ਕੀਤੇ ਗਏ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਰੂਪ ਕੌਰ ਸੰਧੂ ਨੇ ਦੱਸਿਆ ਕਿ ਵਿਭਾਗ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਮੇਲੇ ਵਿੱਚ ਸ਼ਰੇਆਮ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

Advertisement

ਉਨ੍ਹਾਂ ਕਿਹਾ ਕਿ ਅੱਜ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ ਕਰਦਿਆਂ ਅੱਠ ਘਰੇਲੂ ਗੈਸ ਸਿਲੰਡਰ ਜ਼ਬਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰਬੰਧਕਾਂ ਨੂੰ ਅੱਗੇ ਤੋਂ ਘਰੇਲੂ ਗੈਸ ਸਿਲੰਡਰ ਨਾ ਵਰਤੇ ਜਾਣ ਦੀ ਵੀ ਹਦਾਇਤ ਕੀਤੀ ਗਈ ਹੈ।

Advertisement

Advertisement
×