ਪਰਸ਼ੋਤਮ ਬੱਲੀ
ਬਰਨਾਲਾ, 17 ਜੁਲਾਈ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੇਲਵੇ ਸਟੇਸ਼ਨ ‘ਤੇ ਲੱਗੇ ਧਰਨੇ ਦੌਰਾਨ ਅੱਜ ਬੁਲਾਰਿਆਂ ਨੇ ਪਾਰਲੀਮੈਂਟ ਦੇ ਸੈਸ਼ਨ ਦੌਰਾਨ ਦਿੱਲੀ ਬਾਰਡਰਾਂ ਉਪਰ ਅੰਦੋਲਨਕਾਰੀਆਂ ਦੀ ਗਿਣਤੀ ਵਧਾਉਣ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ 22 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਦੌਰਾਨ ਰੋਜ਼ ਪਿੰਡਾਂ ਤੋਂ ਵੱਡੇ ਕਾਫਲੇ ਦਿੱਲੀ ਬਾਰਡਰਾਂ ਵੱਲ ਕੂਚ ਕਰਨ ਕਰਨਗੇ। ਇਸ ਪ੍ਰੋਗਰਾਮ ਲਈ ਪਿੰਡਾਂ ਦੀਆਂ ਬੀਬੀਆਂ ‘ਚ ਉਤਸ਼ਾਹ ਦੇ ਮੱਦੇਨਜ਼ਰ ਦਿੱਲੀ ਬਾਰਡਰਾਂ ‘ਤੇ ਉਨ੍ਹਾਂ ਦੇ ਠਹਿਰਣ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਜਾ ਰਹੇ ਹਨ। ਅੱਜ ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਗੁਰਨਾਮ ਸਿੰਘ ਠੀਕਰੀਵਾਲਾ, ਬਾਬੂ ਸਿੰਘ ਖੁੱਡੀ ਕਲਾਂ,ਬਲਵੀਰ ਕੌਰ ਕਰਮਗੜ੍ਹ, ਰੂਪ ਸਿੰਘ ਢਿੱਲਵਾਂ, ਬਰਿੰਦਰ ਸ਼ਰਮਾ ਠੀਕਰੀਵਾਲਾ, ਮੇਲਾ ਸਿੰਘ ਕੱਟੂ, ਕਾਕਾ ਸਿੰਘ ਫਰਵਾਹੀ, ਅਮਰਜੀਤ ਕੌਰ ਨੇ ਸੰਬੋਧਨ ਕੀਤਾ। ਵੀਆਰਸੀ ਰਿਲਾਇੰਸ ਮਾਲ ਬਰਨਾਲਾ ਅੱਗੇ ਲੱਗਿਆ 290 ਦਿਨ ਤੋਂ ਲੱਗਿਆ ਧਰਨਾ ਵੀ ਜਾਰੀ ਹੈ। ਇਥੇ ਮੇਜਰ ਸਿੰਘ ਸੰਘੇੜਾ, ਬਲਵਿੰਦਰ ਸਿੰਘ, ਮੱਘਰ ਸਿੰਘ, ਨਾਜਰ ਸਿੰਘ ਸਿੰਘ, ਦਲੀਪ ਸਿੰਘ ਭੋਲਾ ਤੇ ਜਰਨੈਲ ਸਿੰਘ ਹਾਜ਼ਰ ਸਨ। ਅੱਜ ਰਾਜਵਿੰਦਰ ਸਿੰਘ ਮੱਲ੍ਹੀ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਅਤੇ ਨਰਿੰਦਰਪਾਲ ਸਿੰਗਲਾ ਨੇ ਕਵਿਤਾ ਗਾਇਣ ਕੀਤਾ।