ਪਰਸ਼ੋਤਮ ਬੱਲੀ
ਬਰਨਾਲਾ, 17 ਨਵੰਬਰ
ਸਾਂਝੇ ਕਿਸਾਨ ਸੰਘਰਸ਼ ਦੀ ਕੜੀ ਵਜੋਂ ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ-2020 ਖ਼ਿਲਾਫ਼ 30 ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੇ 48ਵੇਂ ਦਿਨ ਬਰਨਾਲਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਉੱਪਰ ਕਿਸਾਨ ਡਟੇ ਹੋਏ ਹਨ। ਬੁਲਾਰਿਆਂ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਬਲਵੰਤ ਸਿੰਘ ਉੱਪਲੀ, ਗੁਰਦੇਵ ਸਿੰਘ ਮਾਂਗੇਵਾਲ, ਬੀਕੇਯੂ ਕਾਦੀਆਂ ਦੇ ਸੰਪੂਰਨ ਸਿੰਘ ਚੂੰਘਾਂ, ਜੱਗਾ ਸਿੰਘ ਬਦਰਾ, ਕੁੱਲ ਹਿੰਦ ਕਿਸਾਨ ਸਭਾ ਸਾਂਬਰ ਦੇ ਉਜਾਗਰ ਸਿੰਘ ਬੀਹਲਾ, ਨਛੱਤਰ ਸਿੰਘ ਸਹੌਰ, ਜਸਪਾਲ ਸਿੰਘ ਕਲਾਲਮਾਜਰਾ, ਬਾਬੂ ਸਿੰਘ ਖੁੱਡੀਕਲਾਂ, ਬੀਕੇਯੂ ਸਿੱਧੂਪੁਰ ਦੇ ਨਿਰਭੈ ਸਿੰਘ, ਕੁਲਵਿੰਦਰ ਸਿੰਘ ਉੱਪਲੀ, ਕੁੱਲ ਹਿੰਦ ਕਿਸਾਨ ਮਜ਼ਦੂਰ ਸਭਾ ਦੇ ਲਾਲ ਸਿੰਘ ਧਨੌਲਾ ਤੇ ਏਟਕ ਦੇ ਖੁਸ਼ੀਆ ਸਿੰਘ ਸ਼ਾਮਲ ਸਨ। ਵੱਖ-ਵੱਖ ਥਾਵਾਂ ‘ਤੇ ਚੱਲ ਰਹੀਆਂ ਸੰਘਰਸ਼ੀ ਥਾਵਾਂ ਉੱਪਰ ਜਗਰਾਜ ਸਿੰਘ ਹਰਦਾਸਪੁਰਾ, ਮਲਕੀਤ ਸਿੰਘ ਈਨਾ, ਅਮਰਜੀਤ ਸਿੰਘ ਮਹਿਲਖੁਰਦ, ਪਰਮਿੰਦਰ ਸਿੰਘ ਹੰਢਿਆਇਆ, ਕੁਲਵੰਤ ਸਿੰਘ ਭਦੌੜ, ਮੇਲਾ ਸਿੰਘ ਕੱਟੂ, ਸਰਬਜੀਤ ਕੌਰ, ਮੇਜਰ ਸਿੰਘ ਸੰਘੇੜਾ, ਪਰਮਜੀਤ ਕੌਰ, ਅਮਰਜੀਤ ਸਿੰਘ ਕੁੱਕੂ, ਗੁਰਮੇਲ ਰਾਮ ਸ਼ਰਮਾ ਆਗੂਆਂ ਨੇ ਸੰਬੋਧਨ ਕੀਤਾ।