ਬਰਨਾਲਾ: ਕਾਲਾ ਧਨੌਲਾ ਦਾ ਪੋਸਟਮਾਰਟਮ ਕਰਨ ਬਾਅਦ ਅੱਜ ਕਰ ਦਿੱਤਾ ਜਾਵੇਗਾ ਸਸਕਾਰ
ਲਖਵੀਰ ਸਿੰਘ ਚੀਮਾ ਟੱਲੇਵਾਲ(ਬਰਨਾਲਾ), 19 ਫਰਵਰੀ ਬਰਨਾਲਾ ਦੇ ਬਡਬਰ ਕੋਲ ਪੁਲੀਸ ਮੁਕਾਬਲੇ ’ਚ ਮਾਰੇ ਗਏ ਗੈਂਗਸਟਰ ਗੁਰਮੀਤ ਸਿੰਘ ਕਾਲਾ ਮਾਨ ਧਨੌਲਾ ਦੀਦਾ ਅੱਜ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ। ਹਸਪਤਾਲ ਵਿੱਚ ਪੁਲੀਸ ਵੱਡੇ ਪੱਧਰ ’ਤੇ ਤਾਇਨਾਤ ਹੈ। ਲਾਸ਼ ਲੈਣ...
Advertisement
ਲਖਵੀਰ ਸਿੰਘ ਚੀਮਾ
ਟੱਲੇਵਾਲ(ਬਰਨਾਲਾ), 19 ਫਰਵਰੀ
Advertisement
ਬਰਨਾਲਾ ਦੇ ਬਡਬਰ ਕੋਲ ਪੁਲੀਸ ਮੁਕਾਬਲੇ ’ਚ ਮਾਰੇ ਗਏ ਗੈਂਗਸਟਰ ਗੁਰਮੀਤ ਸਿੰਘ ਕਾਲਾ ਮਾਨ ਧਨੌਲਾ ਦੀਦਾ ਅੱਜ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ। ਹਸਪਤਾਲ ਵਿੱਚ ਪੁਲੀਸ ਵੱਡੇ ਪੱਧਰ ’ਤੇ ਤਾਇਨਾਤ ਹੈ। ਲਾਸ਼ ਲੈਣ ਲਈ ਮ੍ਰਿਤਕ ਦੇ ਪਿਤਾ ਗੁਰਜੰਟ ਸਿੰਘ ਅਤੇ ਪਤਨੀ ਪਰਿਵਾਰ ਸਮੇਤ ਪੁੱਜੇ ਹੋਏ ਹਨ। ਪੁਲੀਸ ਕਾਨੂੰਨੀ ਕਾਰਵਾਈ ਤੋਂ ਬਾਅਦ ਡਾਕਟਰਾਂ ਦੇ ਪੈਨਲ ਵੱਲੋਂ ਪੋਸਟਮਾਰਟਮ ਕੀਤਾ ਜਾਵੇਗਾ। ਪਰਿਵਾਰ ਤੋਂ ਇਲਾਵਾ ਪਿੰਡ ਵਾਸੀ ਅਤੇ ਪਹੁੰਚੇ ਰਿਸ਼ਤੇਦਾਰ ਵੀ ਮੌਕੇ ’ਤੇ ਮੌਜੂਦ ਹਨ। ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਲਾਸ਼ ਸੌਂਪ ਦਿੱਤੀ ਜਾਵੇਗੀ। ਲਾਸ਼ ਮਿਲਣ ਤੋਂ ਬਾਅਦ ਉਸ ਦਾ ਧਨੌਲਾ ’ਚ ਸਸਕਾਰ ਕਰ ਦਿੱਤਾ ਜਾਵੇਗਾ।
Advertisement