ਬਰਨਾਲਾ: ਐੱਨਐੱਚਐੱਮ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਬਰਨਾਲਾ: ਐੱਨਐੱਚਐੱਮ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪਰਸ਼ੋਤਮ ਬੱਲੀ

ਬਰਨਾਲਾ, 9 ਦਸੰਬਰ

ਸੇਵਾਵਾਂ ਰੈਗੂਲਰ ਕਰਵਾਉਣ ਲਈ ਹੜਤਾਲ 'ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ (ਐੱਨਐੱਚਐੱਮ) ਮੁਲਾਜ਼ਮਾਂ ਨੇ ਅੱਜ ਇਥੇ ਸਿਵਲ ਹਸਪਤਾਲ ਦੇ ਪਾਰਕ ਵਿੱਚ ਜ਼ਿਲ੍ਹਾ ਪੱਧਰੀ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਲਕੇ 10 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਉੱਪ ਮੁੱਖ ਮੰਤਰੀ ਕਮ ਸਿਹਤ ਮੰਤਰੀ ਓਪੀ ਸੋਨੀ ਖਿਲਾਫ਼ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਮੁਜ਼ਾਹਰੇ 'ਚ ਭਰਵੀਂ ਸ਼ਿਰਕਤ ਯਕੀਨੀ ਬਣਾਉਣ ਦਾ ਅਹਿਦ ਲਿਆ। ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀਐੱਚਓ,ਹਰਜੀਤ ਸਿੰਘ, ਯਾਦਵਿੰਦਰ ਸਿੰਘ, ਮਨਜਿੰਦਰ ਸਿੰਘ,ਨਵਦੀਪ ਸਿੰਘ,ਮਨਦੀਪ ਕੌਰ,ਜਸਵਿੰਦਰ ਸਿੰਘ,ਰਾਕੇਸ਼ ਕੁਮਾਰ, ਵਿਪਨ, ਵੀਰਪਾਲ ਕੌਰ, ਨਰਿੰਦਰ ਸਿੰਘ, ਸੁਖਪਾਲ ਸਿੰਘ ਤੇ ਰੁਪਿੰਦਰ ਕੌਰ  ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਸਿਹਤ ਵਿਭਾਗ ਵੱਲ ਉੱਕਾ ਹੀ ਧਿਆਨ ਨਹੀਂ ਦੇ ਰਹੇ। ਉਨ੍ਹਾਂ ਮੰਗ ਕੀਤੀ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਬਗੈਰ ਕਿਸੇ ਪ੍ਰੋਵੇਸ਼ਨ ਪੀਰੀਅਡ ਦੇ ਪੂਰੀਆਂ ਤਣਖਾਹਾਂ ਤਹਿਤ ਪੱਕਾ ਕੀਤਾ ਜਾਵੇ। ਇਸ ਮੌਕੇ ਨਰੇਸ਼ ਕੁਮਾਰੀ,ਨੀਲੂ,ਗੁਰਮੀਤ ਸਿੰਘ ਪੰਨੂ,ਵਿੱਕੀ,ਸੁਖਵਿੰਦਰ ਸਿੰਘ,ਨਰਿੰਦਰ ਪਾਲ,ਨੀਰਜ ਕੁਮਾਰੀ,ਸੁਰਜੀਤ ਸਿੰਘ,ਸੰਜੀਵ ਕੁਮਾਰ,ਨਵਦੀਪ ਕੌਰ ਭਦੌੜ,ਜਸਵਿੰਦਰ ਸਿੰਘ,ਸੀਮਾ,ਸਿਮਰਜੀਤ ਕੌਰ,ਸਰਬਜੀਤ ਕੌਰ,ਸੁਖਪਾਲ ਕੌਰ ਨੇ ਵੀ ਸੰਬੋਧਨ ਕੀਤਾ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਬਲਵੰਤ ਸਿੰਘ ਉੱਪਲੀ,ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ ਕਰਨੈਲ ਸਿੰਘ ਗਾਂਧੀ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਠੀਕਰੀਵਾਲਾ,ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂ ਗੁਰਚਰਨ ਸਿੰਘ,ਡੀਐੱਮਐੱਫ ਦੇ ਜਗਰਾਜ ਸਿੰਘ ਟੱਲੇਵਾਲ ਨੇ ਇਹਨਾਂ ਕਾਮਿਆਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All