Barnala Patwari Arrest: ਤੀਹ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗ ਰਿਹਾ ਸੀ ਰਿਸ਼ਵਤ
Advertisement
Barnala Patwari Arrest: ਵਿਜੀਲੈਂਸ ਬਿਊਰੋ ਬਰਨਾਲਾ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਮੁਲਜ਼ਮ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
Advertisement
ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ।
Advertisement
Advertisement
×

